ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਮੰਦਿਰ ਸ੍ਰੀ ਨੈਣਾ ਦੇਵੀ ਰੋਡ ’ਤੇ ਸਥਿਤ ਪਿੰਡ ਲਮਲੈਹੜੀ ਨਜ਼ਦੀਕ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ਦੇ ਲੋਕਾਂ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਤਫ਼ਤੀਸ਼ੀ ਅਫ਼ਸਰ ਸਬ-ਇੰਸਪੈਕਟਰ ਧਰਮਪਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਸਵੇਰੇ ਪਿੰਡ ਲਮਲੈਹੜੀ ਦੇ ਸਰਪੰਚ ਜਸਪਾਲ ਸਿੰਘ ਨੇ ਪੁਸ ਨੂੰ ਸੂਚਿਤ ਕੀਤਾ ਕਿ ਰੋਡ ਦੇ ਕਿਨਾਰੇ ਇਕ ਲਾਸ਼ ਪਈ ਹੋਈ ਹੈ।
ਇਹ ਵੀ ਪੜ੍ਹੋ: ਸ਼ਰਮਨਾਕ ! ਹੋਟਲ 'ਚ ਲਿਜਾ ਕੇ ਕੁੜੀ ਨੂੰ ਕੀਤਾ ਬੇਹੋਸ਼, ਜਦੋਂ ਅੱਖ ਖੁੱਲ੍ਹੀ ਤਾਂ...
ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ 108 ਐਂਬੂਲੈਂਸ ਰਾਹੀਂ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਭੇਜਿਆ ਗਿਆ ਹੈ, ਜਿੱਥੇ ਪਛਾਣ ਹਿਤ ਅਗਲੇ 48 ਘੰਟਿਆਂ ਲਈ ਮੋਰਚਰੀ ’ਚ ਰੱਖਿਆ ਗਿਆ ਹੈ। ਸਬ-ਇੰਸਪੈਕਟਰ ਧਰਮਪਾਲ ਨੇ ਦੱਸਿਆ ਕਿ ਪ੍ਰਾਰੰਭਿਕ ਤਫ਼ਤੀਸ਼ ਦੇ ਆਧਾਰ ’ਤੇ ਮ੍ਰਿਤਕ ਵਿਅਕਤੀ ਦੀ ਉਮਰ 30 ਤੋਂ 35 ਸਾਲ ਦੇ ਕਰੀਬ ਹੈ ਅਤੇ ਮੌਕੇ ਤੋਂ ਕੋਈ ਕਤਲ ਦੀ ਨਿਸ਼ਾਨੀ ਨਹੀਂ ਮਿਲੀ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ 400 ਘਰਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਖਾਲੀ ਕਰਨ ਦੇ ਹੁਕਮ, ਹੋ ਸਕਦੈ ਵੱਡਾ ਐਕਸ਼ਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਨਗਰ ਕੀਰਤਨ, ਪ੍ਰਸਾਦ ਦੇ ਰੂਪ 'ਚ ਵੰਡੇ 3500 ਬੂਟੇ
NEXT STORY