ਹੁਸ਼ਿਆਰਪੁਰ (ਰਾਕੇਸ਼)- ਬਸੀ ਗੁਲਾਮ ਹੁਸੈਨ ਚੋਅ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਸਵੇਰੇ ਪੰਚਾਇਤ ਮੈਂਬਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਸ ਨੂੰ ਉਸ ਦੇ ਪਿਤਾ ਦਾ ਫੋਨ ਆਇਆ ਕਿ ਚੋਅ ’ਚ ਕਿਸੇ ਦੀ ਲਾਸ਼ ਪਈ ਹੈ, ਇਸ ’ਤੇ ਉਸ ਨੇ ਪੁਲਸ ਨੂੰ ਸੂਚਿਤ ਕੀਤਾ। ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਕਿਸੇ ਬਜ਼ੁਰਗ ਦੀ ਠੰਡ ਲੱਗਣ ਨਾਲ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ 60-70 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਗਿਆ ਹੈ ਅਤੇ ਬਾਅਦ ’ਚ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੁੜ ਗੋਲ਼ੀਆਂ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਅੱਧੀ ਰਾਤ ਨੂੰ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰੀ ਦੇ ਦੋਸ਼ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
NEXT STORY