ਜਲੰਧਰ (ਗੁਲਸ਼ਨ)-ਜਲੰਧਰ ਸਿਟੀ ਅਤੇ ਕਰਤਾਰਪੁਰ ਰੇਲਵੇ ਸਟੇਸ਼ਨ ਦੇ ਵਿਚਕਾਰ ਰੇਲ ਲਾਈਨਾਂ ਦੇ ਕਿਨਾਰੇ ਜੀ. ਆਰ. ਪੀ. ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਜੀ. ਆਰ. ਪੀ. ਦੇ ਏ. ਐੱਸ. ਆਈ. ਨਰਿੰਦਰ ਪਾਲ ਨੇ ਦੱਸਿਆ ਕਿ ਸਟੇਸ਼ਨ ਮਾਸਟਰ ਤੋਂ ਸੂਚਨਾ ਮਿਲਣ ’ਤੇ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।
ਇਹ ਵੀ ਪੜ੍ਹੋ: ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ ਵਿਦੇਸ਼ੋਂ ਆ ਕੇ ਬਣਾਵਾਂਗੀ ਨਵਾਂ ਘਰ
ਨਰਿੰਦਰ ਪਾਲ ਦੇ ਮੁਤਾਬਕ ਕਿਸੇ ਅਣਪਛਾਤੀ ਟ੍ਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ ਹੋਈ ਹੈ। ਉਸ ਕੋਲੋਂ ਕੋਈ ਵੀ ਆਈ. ਡੀ. ਪਰੂਫ਼ (ਪਛਾਣ-ਪੱਤਰ) ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪਛਾਣ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਜਲੰਧਰ ਦੇ ਸਿਵਲ ਹਸਪਤਾਲ ਦੀ ਮੋਰਚਰੀ (ਮੁਰਦਾਘਰ) ਵਿਚ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: 3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫਗਵਾੜਾ 'ਚ ਚੱਲੀਆਂ ਤਲਵਾਰਾਂ, ਦੋ ਧਿਰਾਂ ਵਿਚਾਲੇ ਖ਼ੂਨੀ ਝੜਪ
NEXT STORY