ਭੋਗਪੁਰ (ਰਾਣਾ ਭੋਗਪੁਰੀਆ)-ਬਲਾਕ ਭੋਗਪੁਰ ਦੇ ਪਿੰਡ ਕਾਲਾ ਬੱਕਰਾ ’ਚ ਬੀਤੇ ਦਿਨੀਂ ਅਣਪਛਾਤੇ ਵਿਅਕਤੀਆਂ ਵੱਲੋਂ ਕਿਸਾਨ ਆਗੂ ਅਤੇ ਬਲਾਕ ਕਾਂਗਰਸ ਕਮੇਟੀ ਭੋਗਪੁਰ ਦੇ ਪ੍ਰਧਾਨ ਪਰਮਿੰਦਰ ਸਿੰਘ ਮੱਲ੍ਹੀ ਦੀ ਕਮਾਦ ਦੀ ਖੜ੍ਹੀ ਫ਼ਸਲ ਨੂੰ ਅੱਗ ਲਾ ਦਿੱਤੀ ਗਈ। ਅੱਗ ਦੀ ਇਸ ਘਟਨਾ ਕਾਰਨ ਪੂਰੀ ਫ਼ਸਲ ਸੜ ਕੇ ਸੁਆਹ ਹੋ ਗਈ।
ਜਾਣਕਾਰੀ ਦਿੰਦੇ ਪਰਮਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਉਹ ਇਕ ਵਿਆਹ ਸਮਾਗਮ ’ਚ ਸ਼ਾਮਲ ਹੋਣ ਗਏ ਹੋਏ ਸਨ। ਇਸ ਦੌਰਾਨ ਉਨ੍ਹਾਂ ਦੇ ਨੌਕਰ ਨੂੰ ਪਿੰਡ ਦੇ ਇਕ ਵਿਅਕਤੀ ਵੱਲੋਂ ਫੋਨ ਰਾਹੀਂ ਸੂਚਨਾ ਮਿਲੀ ਕਿ ਖੇਤਾਂ ’ਚ ਕਮਾਦ ਨੂੰ ਅੱਗ ਲੱਗੀ ਹੋਈ ਹੈ। ਹਵਾ ਤੇਜ਼ ਹੋਣ ਕਾਰਨ ਅੱਗ ਨੇ ਤੁਰੰਤ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਵੇਖਦੇ ਹੀ ਵੇਖਦੇ ਸਾਰੀ ਫ਼ਸਲ ਸੜ ਕੇ ਖਾਕ ਹੋ ਗਈ।
ਇਹ ਵੀ ਪੜ੍ਹੋ: Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ
ਉਨ੍ਹਾਂ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਅੱਗ ਬੁੱਝ ਚੁੱਕੀ ਸੀ ਪਰ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਸੀ। ਮੱਲ੍ਹੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅੱਗ ਲਾਉਣ ਵਾਲੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਥਾਣਾ ਮੁਖੀ ਅਰੋੜਾ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਵੱਲੋਂ ਤੁਰੰਤ ਪੁਲਸ ਚੌਕੀ ਇੰਚਾਰਜ ਨੂੰ ਮੌਕੇ ’ਤੇ ਭੇਜ ਕੇ ਜਾਂਚ ਸ਼ੁਰੂ ਕਰਵਾ ਦਿੱਤੀ ਗਈ। ਘਟਨਾ ਸਥਾਨ ’ਤੇ ਨੰਬਰਦਾਰ ਸ਼ਿੰਗਾਰਾ ਸਿੰਘ, ਪੰਚ ਸੋਨੀਆ, ਪ੍ਰਧਾਨ ਸੁਰਜੀਤ ਸਿੰਘ, ਸੁਖਜਿੰਦਰ ਸਿੰਘ, ਹਰਪਾਲ ਸਿੰਘ, ਸਰਪੰਚ ਸੁਖਦੇਵ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।
ਇਹ ਵੀ ਪੜ੍ਹੋ: ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ ਹੋਵੇਗਾ : ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੰਨੇ ਦੀ ਭਰੀ ਟਰਾਲੀ ਨੈਸ਼ਨਲ ਹਾਈਵੇਅ ਵਿਚਕਾਰ ਪਲਟੀ
NEXT STORY