ਸੁਲਤਾਨਪੁਰ ਲੋਧੀ (ਸੋਢੀ)-ਥਾਣਾ ਤਲਵੰਡੀ ਚੌਧਰੀਆਂ ਅਧੀਨ ਪੈਦੇ ਇਕ ਮੈਰਿਜ ਪੈਲੇਸ ਦੇ ਬਾਹਰ ਬੀਤੇ ਦਿਨ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੋਲ਼ੀਆਂ ਚਲਾਉਣ ਦਾ ਮਾਮਲਾ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਜਦੋਂ ਹੀ ਪੈਲਸ ਦੇ ਬਾਹਰ ਤਲਵੰਡੀ ਚੌਧਰੀਆਂ ਮੁੱਖ ਸੜਕ ’ਤੇ ਗੋਲੀ ਚੱਲਣ ਦੀ ਖਬਰ ਪਤਾ ਲੱਗੀ ਤਾਂ ਉਨ੍ਹਾਂ ਥਾਣਾ ਤਲਵੰਡੀ ਚੌਧਰੀਆਂ ਵਿਖੇ ਪੁਲਸ ਨੂੰ ਸ਼ਿਕਾਇਤ ਕੀਤੀ ।
ਇਹ ਵੀ ਪੜ੍ਹੋ: "ਮੈਨੂੰ ਨਹੀਂ ਪਤਾ ਚੋਣਾਂ ਕਿੱਥੇ ਹੋ ਰਹੀਆਂ, ਮੈਂ ਤਾਂ ਹੁਣ ..." ਹੰਸ ਰਾਜ ਹੰਸ ਦਾ ਸਿਆਸਤ ਬਾਰੇ ਵੱਡਾ ਬਿਆਨ
ਹੋਰ ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਚੌਧਰੀਆਂ ਪੁਲਸ ਵੱਲੋਂ ਇਸ ਗੋਲੀਬਾਰੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੈਲੇਸ ਮਾਲਕ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਦੱਸਿਆ ਕਿ ਗੋਲ਼ੀ ਚੱਲਣ ਦੀ ਘਟਨਾ ਪੈਲੇਸ ਦੇ ਬਾਹਰ ਮੁੱਖ ਸੜਕ ’ਤੇ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪਾਸੇ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਚਲਾਈ ਗਈ ਉਸ ਪੈਲਸ ਦੇ ਦੂਜੇ ਪਾਸੇ ਪੈਦੀ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਦਾ 61 ਹਜ਼ਾਰ ਨੌਕਰੀਆਂ ਦੇਣ ਦਾ ਦਾਅਵਾ ਝੂਠ! ਖਹਿਰਾ ਨੇ ਕਿਹਾ ਵ੍ਹਾਈਟ ਪੇਪਰ ਕਰੋ ਜਾਰੀ
ਇਸ ਸਬੰਧੀ ਏ. ਐੱਸ. ਪੀ. ਧੀਰੇਂਦਰ ਵਰਮਾ ਨੇ ਫਿਲਹਾਲ ਏਨਾ ਹੀ ਮੀਡੀਆ ਨੂੰ ਦੱਸਿਆ ਕਿ ਗੋਲ਼ੀ ਚੱਲਣ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਸੜਕ ’ਤੇ ਇਕ ਚੱਲੀ ਹੋਈ ਗੋਲੀ ਦਾ ਖਾਲੀ ਖੋਲ ਵੀ ਬਰਾਮਦ ਹੋਇਆ ਹੈ। ਹੋਰ ਜਾਣਕਾਰੀ ਅਨੁਸਾਰ ਪੈਲੇਸ ਅੰਦਰ ਵੀ ਕੋਈ ਸਮਾਗਮ ਵੀ ਨਹੀਂ ਸੀ। ਇਲਾਕੇ ਵਿਚ ਗੋਲ਼ੀ ਚੱਲਣ ਦੀ ਘਟਨਾ ਅੱਗ ਵਾਂਗ ਫੈਲ ਗਈ। ਹਾਲੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਗੋਲ਼ੀ ਕਿਉਂ ਅਤੇ ਕਿਸ ਨੇ ਚਲਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert ਜਾਰੀ! 5 ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੈਂਕ 'ਚੋਂ ਕੈਸ਼ ਕੱਢਵਾ ਕੇ ਆ ਰਹੇ ਵਿਅਕਤੀ ਨਾਲ ਦਿਨ-ਦਿਹਾੜੇ ਲੁੱਟ, 2 ਔਰਤਾਂ ਨੇ ਲੁੱਟੀ ਇਕ ਲੱਖ ਦੀ ਨਕਦੀ
NEXT STORY