ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਲੈਂਟਰ ਪਾਉਣ ਬਦਲੇ ਰਿਸ਼ਵਤ ਲੈਣ ਵਾਲਾ ਗਲਾਡਾ ਦਾ ਫੀਲਡ ਅਫ਼ਸਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਇੱਕ ਮੱਝ ਜਸਵੀਰ ਸਿੰਘ ਨੂੰ 84,000 ਰੁਪਏ ਵਿੱਚ ਵੇਚੀ ਸੀ ਪਰ ਖਰੀਦਦਾਰ ਪੈਸੇ ਦੇਣ ਵਿੱਚ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਐੱਸ.ਐੱਸ.ਪੀ. ਫ਼ਤਹਿਗੜ੍ਹ ਸਾਹਿਬ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਪੜਤਾਲ ਸਿਪਾਹੀ ਜਗਜੀਤ ਸਿੰਘ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਕਰਵਾਉਣ ਬਦਲੇ ਉਕਤ ਸਿਪਾਹੀ ਨੇ 10,000 ਰੁਪਏ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਚੋਰੀ ਦੇ ਡਰੋਂ ਨਹੀਂ ਰੱਖਿਆ ਬੀਮਾਰ ਮਾਂ ਲਈ ਕੇਅਰਟੇਕਰ, ਪਰ ਚੋਰਾਂ ਨੇ ਸਿਰਫ਼ 4 ਮਿੰਟਾਂ 'ਚ ਕਰ'ਤਾ ਘਰ ਸਾਫ਼
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਯੂਨਿਟ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਮੁਲਜ਼ਮ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਹੁਸ਼ਿਆਰਪੁਰ ਜੇਲ 'ਚ ਬੰਦ ਭਗੌੜੇ ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਲਿਆ ਕੇ ਅਦਾਲਤ 'ਚ ਕੀਤਾ ਪੇਸ਼
NEXT STORY