ਜਲੰਧਰ (ਕੁੰਦਨ, ਪੰਕਜ, ਸੋਨੂੰ)- ਸੋਸ਼ਲ ਮੀਡੀਆ ’ਤੇ ਫਾਇਰਿੰਗ ਦੀ ਵੀਡੀਓ ਵਾਇਰਲ ਹੋਣ ’ਤੇ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਮਾਧਵੀ ਸ਼ਰਮਾ, PPS ਏ. ਡੀ. ਸੀ. ਪੀ.-2, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ 'ਚ ਦੋ ਨੌਜਵਾਨ ਅਸਲੇ ਨਾਲ ਫਾਇਰਿੰਗ ਕਰਦੇ ਵਿਖਾਈ ਦੇ ਰਹੇ ਹਨ। ਇਹ ਮਾਮਲਾ ਕੱਲ੍ਹ ਹੀ ਥਾਣਾ ਡਿਵੀਜ਼ਨ ਨੰਬਰ 5 ਦੇ ਧਿਆਨ 'ਚ ਆਇਆ, ਜਿਸ ’ਤੇ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਹ ਵੀ ਪੜ੍ਹੋ- ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 5 ਵਿਖੇ ਬਣਦੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਵੀਡੀਓ ਵਿੱਚ ਫਾਇਰਿੰਗ ਕਰਦੇ ਦਿਖਾਈ ਦੇ ਰਹੇ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਏ. ਡੀ. ਸੀ. ਪੀ.-2 ਨੇ ਦੱਸਿਆ ਕਿ ਫਾਇਰਿੰਗ ਲਈ ਵਰਤੇ ਗਏ ਦੋਵੇਂ ਹਥਿਆਰ ਲਾਇਸੈਂਸੀ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਜਾਂ ਉਨ੍ਹਾਂ ਦੀ ਗਲਤ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।'
ਇਹ ਵੀ ਪੜ੍ਹੋ- ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
NEXT STORY