ਫਗਵਾੜਾ (ਜਲੋਟਾ)-ਜ਼ਿਲ੍ਹਾ ਕਪੂਰਥਲਾ ਦੀ ਨਵ-ਨਿਯੁਕਤ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਕਿਹਾ ਹੈ ਕਿ ਜ਼ਿਲ੍ਹਾ ਕਪੂਰਥਲਾ ’ਚ ਕਾਨੂੰਨ ਤੋੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜੋ ਵੀ ਗਲਤ ਕੰਮ ਕਰਦਾ ਫੜਿਆ ਗਿਆ, ਉਸ ਵਿਰੁੱਧ ਨਿਰਧਾਰਤ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਪੁਲਸ ਕਾਰਵਾਈ ਪੂਰੀ ਕੀਤੀ ਜਾਵੇਗੀ। ਬੀਤੇ ਦਿਨ ਇਥੇ ਨਗਰ ਨਿਗਮ ਫਗਵਾੜਾ ਦੇ ਹਾਲ ਵਿਖੇ ਐੱਸ. ਪੀ. ਫਗਵਾੜਾ ਗੁਰਪ੍ਰੀਤ ਸਿੰਘ ਗਿੱਲ ਅਤੇ ਡੀ. ਐੱਸ. ਪੀ. ਜਸਪ੍ਰੀਤ ਸਿੰਘ ਦੀ ਹਾਜ਼ਰੀ ’ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਕਪੂਰਥਲਾ ਹੋਣ ਦੇ ਨਾਤੇ ਉਹ ਇਹ ਯਕੀਨੀ ਬਣਾਉਣਗੇ ਕਿ ਕਾਨੂੰਨ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ’ਤੇ ਬਰਾਬਰ ਲਾਗੂ ਹੋਵੇ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਜਨਤਕ ਸੰਦੇਸ਼, ਜਿਸ ’ਚ ਇਨ੍ਹੀਂ ਦਿਨੀਂ ਫਗਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸ਼ੇਰ ਦੇ ਆਉਣ ਦੀ ਗੱਲ ਆਖ ਕੇ ਲੋਕਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ, ਬਾਰੇ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਕਿਹਾ ਕਿ ਇਹ ਸਿਰਫ਼ ਅਫਵਾਹਾਂ ਹਨ ਅਤੇ ਪੁਲਸ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਕਰਨ ਵਾਲੇ ਖ਼ਿਲਾਫ਼ ਪੁਲਸ ਕੇਸ ਦਰਜ ਕੀਤਾ ਹੈ। ਪੁਲਸ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਕਰੇਗੀ ਅਤੇ ਇਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ’ਚ ਕੋਈ ਸ਼ੇਰ ਨਹੀਂ ਆਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਬੱਸ ਸਟੈਂਡ ਸਮੇਤ ਸ਼ਹਿਰ ਦੇ ਬਾਜ਼ਾਰਾਂ ਅਤੇ ਮਾਰਕੀਟ ਆਦਿ ’ਚ ਲੰਬੇ ਸਮੇਂ ਤੋਂ ਚੱਲ ਰਹੀ ਟ੍ਰੈਫਿਕ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ ਅਤੇ ਇਹੋ ਜਿਹੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੁਕਾਨਦਾਰਾਂ, ਰੇਹੜੀ ਵਾਲੇ, ਰਾਹਗੀਰ ਅਤੇ ਬਾਜ਼ਾਰਾਂ ’ਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਪੱਧਰ ’ਤੇ ਟ੍ਰੈਫਿਕ ਸਬੰਧੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: ਮਾਂ-ਪਿਓ ਤੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ 3 ਦਿਨ ਦੇ ਰਿਮਾਂਡ 'ਤੇ, ਪੁੱਛਗਿੱਛ 'ਚ ਖੋਲ੍ਹੇ ਵੱਡੇ ਰਾਜ਼
ਪੀਜੀ ’ਚ ਰਹਿਣ ਵਾਲੇ ਸਾਰੇ ਲੋਕਾਂ ਦੀ ਪਛਾਣ ਪੁਲਸ ਨਾਲ ਕਰਨੀ ਪਵੇਗੀ ਸਾਂਝੀ
ਐੱਸ. ਐੱਸ. ਪੀ. ਗੁਪਤਾ ਨੇ ਦੱਸਿਆ ਕਿ ਪੀਜੀ ਸੈਂਟਰਾਂ ’ਚ ਰਹਿਣ ਵਾਲੇ ਸਾਰੇ ਲੋਕਾਂ ਦੀ ਪਛਾਣ ਇਲਾਕੇ ਦੇ ਥਾਣੇ ਜਾਂ ਚੌਕੀ ਨਾਲ ਸਾਂਝੀ ਕਰਨਾ ਕਾਨੂੰਨੀ ਤੌਰ ’ਤੇ ਲਾਜ਼ਮੀ ਹੈ। ਪੀਜੀ ਮਾਲਕ ਜੋ ਅਜਿਹਾ ਨਹੀਂ ਕਰ ਰਹੇ ਹਨ, ਉਨ੍ਹਾਂ ਨੂੰ ਇਹ ਗਲਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜ਼ਿਲਾ ਪੁਲਸ ਪੀਜੀ ਸੈਂਟਰਾਂ ’ਚ ਰਹਿਣ ਵਾਲਿਆਂ ਬਾਰੇ ਇਕ ਹਫ਼ਤੇ ਦੇ ਅੰਦਰ ਇਕ ਸਾਧਾਰਨ ਨੀਤੀ ਵੀ ਲੈ ਕੇ ਆ ਰਹੀ ਹੈ।
ਮੀਟ, ਚਿਕਨ ਦੀਆਂ ਦੁਕਾਨਾਂ ਦੇ ਬਾਹਰ ਅਤੇ ਸੜਕਾਂ ’ਤੇ ਸ਼ਰਾਬ ਪੀਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਐੱਸ. ਐੱਸ. ਪੀ. ਨੇ ਕਿਹਾ ਕਿ ਫਗਵਾੜਾ ਸਮੇਤ ਪੂਰੇ ਜ਼ਿਲੇ ’ਚ ਮੀਟ, ਚਿਕਨ ਦੀਆਂ ਦੁਕਾਨਾਂ ਦੇ ਬਾਹਰ ਅਤੇ ਸੜਕਾਂ ’ਤੇ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਪੀਣ ਵਾਲਿਆਂ ਅਤੇ ਇਨ੍ਹਾਂ ਨੂੰ ਪਿਆਉਣ ਵਾਲਿਆਂ ਖ਼ਿਲਾਫ਼ ਪੁਲਸ ਸਖ਼ਤ ਕਾਰਵਾਈ ਕਰੇਗੀ। ਇਹ ਹਰਕਤਾਂ ਬਰਦਾਸ਼ਤ ਨਹੀਂ ਕੀਤੀਆ ਜਾਣਗੀਆਂ। ਇਸ ਲਈ ਸਬੰਧਤ ਦੁਕਾਨਾਂ ਦੇ ਮਾਲਕਾਂ ਅਤੇ ਸਟਰੀਟ ਵੈਂਡਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹਾ ਕੋਈ ਕੰਮ ਨਾ ਹੋਵੇ, ਜੋ ਕਾਨੂੰਨ ਦੀ ਉਲੰਘਣਾ ਕਰਦਾ ਹੋਵੇ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਤੀਹਰੇ ਕਤਲ ਕਾਂਡ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਦਾ ਸੱਚ
ਪੁਲਸ ਨਾਲ ਸਹਿਯੋਗ ਕਰੋ ਅਤੇ ਤੁਰੰਤ ਲੋੜੀਂਦੀ ਜਾਣਕਾਰੀ ਦਿਓ
ਐੱਸ. ਐੱਸ. ਪੀ. ਗੁਪਤਾ ਨੇ ਕਿਹਾ ਕਿ ਆਮ ਲੋਕਾਂ ਨੂੰ ਪੁਲਸ ਦਾ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਜੇ ਕਿਤੇ ਵੀ ਕੁਝ ਗਲਤ ਹੋ ਰਿਹਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਸ ਜਨਤਾ ਦੇ ਸਹਿਯੋਗ ਤੋਂ ਬਿਨਾਂ ਆਪਣਾ ਕੰਮ ਨਹੀਂ ਕਰ ਸਕਦੀ ਹੈ। ਅਜਿਹੀ ਸਥਿਤੀ ’ਚ ਪ੍ਰੈੱਸ ਅਤੇ ਆਮ ਜਨਤਾ ਨੂੰ ਪੁਲਸ ਦਾ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ।
ਫਗਵਾੜਾ ਦੇ ਸਾਰੇ ਪੁਲਸ ਨਾਕੇ ਕੀਤੇ ਜਾਣਗੇ ਮਜ਼ਬੂਤ
ਪੁਲਸ ਵੱਲੋਂ ਫਗਵਾੜਾ ਦੇ ਸਾਰੇ ਪੁਲਸ ਨਾਕਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਸ਼ਹਿਰ ਅੰਦਰ ਆਉਣ ਵਾਲੇ ਐਂਟਰੀ ਪੁਆਇੰਟਸ ’ਤੇ ਪੁਲਸ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਇਸੇ ਤਰ੍ਹਾਂ ਪੁਲਸ ਅਧਿਕਾਰੀ ਇਹ ਵੀ ਯਕੀਨੀ ਬਣਾਉਣਗੇ ਕਿ ਕੋਈ ਵੀ ਸਡ਼ਕਛਾਪ ਮਜਨੂੰ ਆਦਿ ਸਮਾਜ ਵਿਰੋਧੀ ਅਨਸਰ ਕਿਸੇ ਵੀ ਮਹਿਲਾ ਜਾਂ ਲੜਕੀ ਨੂੰ ਤੰਗ-ਪ੍ਰੇਸ਼ਾਨ ਨਾ ਕਰੇ। ਜੇ ਅਜਿਹਾ ਹੁੰਦਾ ਹੈ, ਤਾਂ ਸ਼ਿਕਾਇਤ ਮਿਲਣ ’ਤੇ ਤੁਰੰਤ ਪੁਲਸ ਕਾਰਵਾਈ ਪੂਰੀ ਕੀਤੀ ਜਾਵੇਗੀ। ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਖਤਮ ਕਰ ਕੇ ਪੁਲਸ ਇਹ ਵੀ ਯਕੀਨੀ ਬਣਾਏਗੀ ਕਿ ਗੈਰ-ਕਾਨੂੰਨੀ ਨਸ਼ਿਆਂ ਅਤੇ ਨਸ਼ਿਆਂ ਵਿਰੁੱਧ ਪੁਲਸ ਮੁਹਿੰਮ ਹਰ ਪੱਖੋਂ ਸਖਤੀ ਨਾਲ ਜਾਰੀ ਰਹੇ।
ਇਹ ਵੀ ਪੜ੍ਹੋ: PAP ਜਲੰਧਰ ਪਹੁੰਚ DGP ਗੌਰਵ ਯਾਦਵ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਹੀਆਂ ਅਹਿਮ ਗੱਲਾਂ
ਪਿੰਡ ਮਹੇੜੂ ਅਤੇ ਲਾਅ ਗੇਟ ਖੇਤਰ ’ਚ ਗੈਰ-ਕਾਨੂੰਨੀ ਗਤੀਵਿਧੀਆਂ ਦੀ ਆਗਿਆ ਨਹੀਂ ਦਿੱਤੀ ਜਾਵੇਗੀ
ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਪਿੰਡ ਮਹੇੜੂ ਅਤੇ ਲਾਅ ਗੇਟ ਖੇਤਰ ’ਚ ਕੁਝ ਸਮੱਸਿਆਵਾਂ ਹਨ। ਉਨ੍ਹਾਂ ਕਿਹਾ ਕਿ ਪੁਲਸ ਇਹ ਯਕੀਨੀ ਬਣਾਏਗੀ ਕਿ ਯੋਜਨਾਬੱਧ ਤਕੀਕੇ ਨਾਲ ਇਸ ਖੇਤਰ ’ਚ ਕਿਤੇ ਵੀ ਕੋਈ ਗੈਰ-ਕਾਨੂੰਨੀ ਗਤੀਵਿਧੀ ਨਾ ਹੋਵੇ।
ਇਹ ਵੀ ਪੜ੍ਹੋ: ਇਸ ਭਿਆਨਕ ਬੀਮਾਰੀ ਦੀ ਲਪੇਟ 'ਚ ਆਉਣ ਲੱਗਾ ਹੁਸ਼ਿਆਰਪੁਰ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਇਸ ਭਿਆਨਕ ਬੀਮਾਰੀ ਦੀ ਲਪੇਟ 'ਚ ਆਉਣ ਲੱਗਾ ਹੁਸ਼ਿਆਰਪੁਰ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ
NEXT STORY