ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਦੇਸ਼ ਦਾ ਸੰਵਿਧਾਨ ਅਤੇ ਸੰਵਿਧਾਨਿਕ ਹੱਕ ਤਦ ਹੀ ਸੁਰੱਖਿਅਤ ਰਹਿ ਸਕਦੇ ਹਨ, ਜੇਕਰ ਸੰਪਰਦਾਇਕ ਤਾਕਤਾਂ ਤੋਂ ਰਹਿਤ ਹੋਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਵਿਖੇ ਵਿਸ਼ੇਸ਼ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਚੇਅਰਮੈਨ ਕਰਮਜੀਤ ਕੌਰ ਹੁਸ਼ਿਆਰਪੁਰ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਸਿਟੀ ਪ੍ਰਧਾਨ ਨੰਬਰਦਾਰ ਜਗਜੀਵਨ ਜੱਗੀ, ਮਾਸਟਰ ਮਹਿੰਦਰ ਸਿੰਘ ਗਿੱਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਉਨ੍ਹਾਂ ਮਣੀਪੁਰ ਅਤੇ ਹਰਿਆਣਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਅਤੇ ਮਨੁੱਖਤਾ 'ਤੇ ਹੋਏ ਅੱਤਿਆਚਾਰ ਦੀ ਸਖ਼ਤ ਨਿੰਦਿਆਂ ਕਰਦਿਆਂ ਕਿਹਾ ਕਿ ਮਣੀਪੁਰ ਵਿੱਚ ਜਿੱਥੇ ਔਰਤਾਂ ਅਤੇ ਘੋਰ ਅੱਤਿਆਚਾਰ ਕੀਤਾ ਗਿਆ ਅਜਿਹੀਆਂ ਘਟਨਾਵਾਂ ਨਾਲ ਭਾਰਤ ਦੇਸ਼ ਪੂਰੀ ਦੁਨੀਆ ਵਿੱਚ ਸ਼ਰਮਸਾਰ ਹੋਇਆ ਹੈ ਅਤੇ ਵੱਡੀ ਹੈਰਾਨੀ ਵਾਲੀ ਗੱਲ ਇਹ ਰਹੀ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਘਟਨਾਵਾਂ 'ਤੇ ਚੁੱਪ ਹੀ ਸਾਧੀ ਹੋਈ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹੋਰ ਕਿਹਾ ਕਿ ਜੇਕਰ ਸਰਕਾਰਾਂ ਨਹੀਂ 84 ਦੇ ਦੰਗਿਆਂ ਦੇ ਨਾਲ ਨਾਲ ਪਰੀਆਂ ਹੋਰਨਾਂ ਹਿੰਸਕ ਘਟਨਾਵਾਂ ਦੇ ਦੋਸ਼ੀਆਂ ਨੂੰ ਸਹੀ ਸਜਾਵਾਂ ਦਿੱਤੀਆਂ ਹੁੰਦੀਆਂ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਦੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਦਿਸਣ ਲੱਗਾ ਹੜ੍ਹਾਂ ਦੀ ਤਬਾਹੀ ਦਾ ਮੰਜ਼ਰ, ਸਤਲੁਜ ਦਰਿਆ ਦੇ ਪਾਣੀ 'ਚ ਰੁੜ੍ਹੇ ਪਿਓ-ਪੁੱਤਰ
ਇਸ ਮੌਕੇ ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਵਿਚ ਬੀਤੇ ਸਮੇਂ ਦੌਰਾਨ ਹੜ੍ਹ ਕਾਰਨ ਘਰਾਂ ਅਤੇ ਫ਼ਸਲਾਂ ਦੇ ਮੁਆਵਜ਼ੇ ਸਰਕਾਰ ਵੱਲੋਂ ਜਾਰੀ ਕਰਨ ਲਈ ਪ੍ਰੋਸੈਸ ਚੱਲ ਰਿਹਾ ਹੈ ਅਤੇ ਬਹੁਤ ਜਲਦ ਹੀ ਮੁਆਵਜ਼ੇ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਔਰਤਾਂ ਨੂੰ 1000 ਰੁਪਏ ਦੇਣ ਦੇ ਸਬੰਧ ਵਿੱਚ ਦੱਸਿਆ ਕਿ ਇਸ ਸਬੰਧੀ ਵੀ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਸਕੀਮ ਸਰਕਾਰ ਵੱਲੋਂ ਲਾਗੂ ਕਰਕੇ ਆਪਣਾ ਕੀਤਾ ਹੋਇਆ ਵਾਅਦਾ ਨਿਭਾਇਆ ਜਾਵੇਗਾ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਵਿਚ ਹਲਕਾ ਟਾਂਡਾ ਦੇ ਸਮੂਹ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ, ਪ੍ਰੇਮ ਪਡਵਾਲ, ਜਰਨੈਲ ਸਿੰਘ ਕੁਰਾਲਾ, ਵਿੱਕੀ ਮਹਿੰਦਰੂ, ਡਾ. ਕੇਵਲ ਸਿੰਘ, ਡਾ. ਲਵਪ੍ਰੀਤ ਸਿੰਘ ਪਾਬਲਾ, ਮਾਸਟਰ ਅਵਤਾਰ ਸਿੰਘ, ਅਵਤਾਰ ਸਿੰਘ ਤਾਰੀ, ਕਮਲ ਕਿਸ਼ਨ ਚੌਧਰੀ, ਸੁਰਿੰਦਰਜੀਤ ਸਿੰਘ ਬਿੱਲੂ, ਸਚਿਨ ਪੂਰੀ, ਸੁਖਵਿੰਦਰ ਸਿੰਘ ਅਰੋੜਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਜਲੰਧਰ ਦੀਆਂ ਸੜਕਾਂ 'ਤੇ ਨੌਜਵਾਨਾਂ ਦੇ ਕਾਰਨਾਮੇ ਵਾਇਰਲ, ਥਾਰ ਦੀ ਛੱਤ 'ਤੇ ਬੈਠ ਖ਼ਰੂਦ ਕਰਨ 'ਤੇ ਸਖ਼ਤ ਕਾਰਵਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
5 ਦਿਨ ਖੁੱਲ੍ਹੇ ਰਹਿਣਗੇ ਭਾਖੜਾ ਡੈਮ ਦੇ ਫਲੱਡ ਗੇਟ, ਜਾਰੀ ਕੀਤਾ ਗਿਆ ਅਲਰਟ
NEXT STORY