ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ) : ਸ੍ਰੀ ਅਨੰਦਪੁਰ ਸਾਹਿਬ ਦੀ ਪੁਲਸ ਨੇ ਅੱਜ ਨਜ਼ਦੀਕੀ ਪਿੰਡ 'ਚ ਬਾਹਰੋਂ ਆਏ ਨੌਜਵਾਨਾਂ ਨੂੰ ਪਿੰਡ ਵਿਚ ਜਾ ਕੇ ਨਸ਼ੀਲਾ ਪਦਾਰਥ ਪੀਣ ਵਾਲੇ ਵਿਅਕਤੀਆਂ ਨੂੰ ਪਿੰਡ ਦੇ ਮੋਹਤਬਰਾਂ ਵੱਲੋਂ ਇਤਲਾਹ ਦੇਣ 'ਤੇ ਕਾਬੂ ਕੀਤਾ ਹੈ। ਪਿੰਡ ਵਾਸੀਆਂ ਨੇ ਕਾਬੂ ਕੀਤੇ ਨੌਜਵਾਨਾਂ ਦੀ ਸਭ ਤੋਂ ਪਹਿਲਾਂ ਵੀਡੀਓ ਬਣਾਈ, ਜੋ ਕਿ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ, ਵਿਜੀਲੈਂਸ ਵੱਲੋਂ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਤਿਆਰੀ
ਜਾਣਕਾਰੀ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਵਿਚ ਇਕ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਕਾਬੂ ਕੀਤਾ, ਜਿਸ ਕੋਲੋਂ 2 ਖਾਲੀ ਸਰਿੰਜਾਂ, ਇਕ ਸਰਿੰਜ ਵਿਚ ਨਸ਼ੀਲਾ ਪਦਾਰਥ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਜਿਸ ਕਾਰਨ ਪਿੰਡ ਵਾਸੀਆਂ ਨੇ ਇਸ ਨੌਜਵਾਨ ਨੂੰ ਫੜ ਕੇ ਪੁਲਸ ਨੂੰ ਮੌਕੇ 'ਤੇ ਬੁਲਾ ਕੇ ਕਾਬੂ ਕਰਵਾਇਆ ਤੇ ਨਾਲ ਹੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਸ ਨੇ ਕਾਰਵਾਈ ਕਰਦਿਆਂ ਹੋਰ ਨੌਜਵਾਨਾਂ ਨੂੰ ਵੀ ਫੜ ਲਿਆ, ਜਿਸ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਆਪਣੀ ਗ੍ਰਿਫ਼ਤ ਵਿਚ ਲੈ ਲਿਆ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ 'ਤੇ ਕੀਤਾ ਜਾਵੇ ਪਰਚਾ ਦਰਜ, ਨਹੀਂ ਤਾਂ ਹੋਵੇਗਾ ਨੈਸ਼ਨਲ ਹਾਈਵੇ ਜਾਮ, ਈਸਾਈ ਭਾਈਚਾਰੇ ਦਾ ਅਲਟੀਮੇਟਮ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ’ਚ ਕਿਸਾਨ ਅੰਦੋਲਨ ਹੋਇਆ ਤੇਜ਼, ਕੈਨੇਡਾ ’ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪੜ੍ਹੋ Top 10
NEXT STORY