ਹੁਸ਼ਿਆਰਪੁਰ (ਅਮਰੀਕ)- ਮੈਨਾ ਰੋਡ 'ਤੇ ਦੋ ਗੱਡੀਆਂ ਵਿਚਕਾਰ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋਣ ਅਤੇ ਇਕ ਹੋਰ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਵੱਲੋਂ ਆ ਰਹੇ ਇਕ ਟਿੱਪਰ ਦੀ ਦੂਜੀ ਗੱਡੀ ਨਾਲ ਜ਼ਬਰਦਸਤ ਟੱਕਰ ਹੋ ਗਈ। ਟਿੱਪਰ ਨੂੰ ਅਮਰ ਸਿੰਘ ਪੁੱਤਰ ਰਜਿੰਦਰ ਸਿੰਘ ਚਲਾ ਰਿਹਾ ਸੀ, ਜੋਕਿ ਪਿੱਛੋਂ ਪਿੰਡ ਸੁਲਤਾਨਪੁਰ (ਅੰਮ੍ਰਿਤਸਰ) ਦਾ ਰਹਿਣ ਵਾਲਾ ਸੀ ਅਤੇ ਅੱਜਕਲ੍ਹ ਫਰੋਲੀ (ਊਨਾ) ਵਿਖੇ ਰਹਿ ਰਿਹਾ ਸੀ। ਦੂਜੀ ਗੱਡੀ 'ਚ ਰਸੀਦ ਪੁੱਤਰ ਦਲਮੀਰ, ਨਿਵਾਸੀ ਪਿੰਡ ਕੰਧਾਲਾ ਸ਼ੇਰਖਾਂ (ਨੇੜੇ ਟਾਂਡਾ), ਹੁਸ਼ਿਆਰਪੁਰ ਤੋਂ ਗੜ੍ਹਸ਼ੰਕਰ ਵੱਲ ਆ ਰਿਹਾ ਸੀ। ਚੱਬੇਵਾਲ ਕੋਲ ਪਿੰਡ ਮੈਨਾ ਨੇੜੇ ਦੋਵਾਂ ਵਾਹਨਾਂ ਦੀ ਆਪਸ 'ਚ ਇੰਨੀ ਭਿਆਨਕ ਟੱਕਰ ਹੋਈ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਥਾਣਾ ਚੱਬੇਵਾਲ ਦੀ ਫੋਰਸ ਸਮੇਤ ਮੌਕੇ 'ਤੇ ਪਹੁੰਚੀ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਹਸਪਤਾਲ ਲਿਜਾਂਦੇ ਸਮੇਂ ਟਿੱਪਰ ਚਾਲਕ ਅਮਰ ਸਿੰਘ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ ਜਦਕਿ ਦੂਜੀ ਗੱਡੀ ਦਾ ਚਾਲਕ ਰਸੀਦ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਾਦਾਤ! ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
NEXT STORY