ਜਲੰਧਰ (ਸੋਨੂੰ)- ਜਲੰਧਰ ਕਮਿਸ਼ਨਰੇਟ ਦੇ ਥਾਣਾ ਡਿਵੀਜ਼ਨ ਨੰਬਰ 6 ਦੇ ਬਾਹਰ ਦੇਰ ਰਾਤ ਇਕ ਔਰਤ ਨੇ ਆਪਣੇ ਪਤੀ ਨਾਲ ਮਿਲ ਕੇ ਧਰਨਾ ਦਿੱਤਾ। ਔਰਤ ਨੇ ਦੋਸ਼ ਲਾਇਆ ਕਿ ਪੁਲਸ ਉਸ ਵੱਲੋਂ ਦਰਜ ਕੀਤੇ ਕੇਸ ਵਿੱਚ ਗ੍ਰਿਫ਼ਤਾਰ ਮੁਲਜ਼ਮ ਵਿਨੀਤ ਗੁਪਤਾ ਨੂੰ ਵੀ. ਆਈ. ਪੀ. ਟਰੀਟਮੈਂਟ ਦੇ ਰਹੀ ਹੈ। ਫੜਿਆ ਗਿਆ ਮੁਲਜ਼ਮ ਪੀੜਤ ਔਰਤ ਦਾ ਜੀਜਾ ਹੈ।
ਪੀੜਤ ਪੁਨੀਤ ਗੁਪਤਾ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਕਿਹਾ ਕਿ ਉਸ ਦੇ ਭਰਾ ਵਿਨੀਤ ਗੁਪਤਾ ਨੇ ਉਸ ਨਾਲ 20 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਾਂਚ ਤੋਂ ਬਾਅਦ ਕਮਿਸ਼ਨਰੇਟ ਪੁਲਸ ਦੇ ਐਂਟੀ ਫਰਾਡ ਵਿੰਗ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਲਈ ਰਿਪੋਰਟ ਤਿਆਰ ਕਰਕੇ ਭੇਜ ਦਿੱਤੀ ਸੀ। ਜਿਸ ਦੇ ਆਧਾਰ 'ਤੇ ਪੁਲਸ ਨੇ ਬੀਤੇ ਦਿਨ ਮਾਮਲਾ ਦਰਜ ਕਰ ਲਿਆ ਸੀ।
ਇਹ ਵੀ ਪੜ੍ਹੋ: ਜਲੰਧਰ: ਕਿਸਾਨ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਸੰਦੀਪ ਨੰਗਲ ਅੰਬੀਆਂ ਨਾਲ ਜੁੜੇ ਤਾਰ
ਔਰਤ ਨੇ ਦੱਸਿਆ ਕਿ ਪੁਲਸ ਨੇ ਉਸ ਨੂੰ ਸਵੇਰ ਤੋਂ ਹੀ ਥਾਣੇ 'ਚ ਰੱਖਿਆ ਹੋਇਆ ਹੈ ਅਤੇ ਵੀ. ਆਈ. ਪੀ. ਟਰੀਟਮੈਂਟ ਦੇ ਰਹੀ ਹੈ। ਜਦੋਂ ਉਸ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਆਪਣੇ ਪਤੀ ਨਾਲ ਮਿਲ ਕੇ ਥਾਣੇ ਦੇ ਬਾਹਰ ਧਰਨਾ ਦਿੱਤਾ। ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਲਾਕਅੱਪ 'ਚ ਰੱਖਿਆ। ਇਸ 'ਤੇ ਔਰਤ ਅਤੇ ਉਸ ਦੇ ਪਤੀ ਨੇ ਧਰਨਾ ਸਮਾਪਤ ਕਰ ਦਿੱਤਾ।
ਇਹ ਵੀ ਪੜ੍ਹੋ: ਜਲੰਧਰ 'ਚ ਕੰਜਕ ਪੂਜਨ ਦੇ ਦਿਨ ਵਾਪਰੀ ਸ਼ਰਮਨਾਕ ਘਟਨਾ, 5ਵੀਂ ਜਮਾਤ ਦੀ ਬੱਚੀ ਨਾਲ ਵਿਅਕਤੀ ਵੱਲੋਂ ਜਬਰ-ਜ਼ਿਨਾਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਠੱਗੀ ਤੋਂ ਬਚੋ: ਨਗਰ ਨਿਗਮ ਸਟਰੀਟ ਵੈਂਡਰਜ਼ ਨੂੰ ਮੁਹੱਈਆ ਕਰਵਾ ਰਿਹੈ 10,000 ਰੁਪਏ ਦਾ ਲੋਨ
NEXT STORY