ਨਵਾਂਸ਼ਹਿਰ (ਬ੍ਰਹਮਪੁਰੀ)- ਨਵਾਂਸ਼ਹਿਰ ਜ਼ਿਲ੍ਹੇ ’ਚ ਇਕ ਸਰਪੰਚ ਅਤੇ 39 ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ 27 ਜੁਲਾਈ ਨੂੰ ਵੋਟਾਂ ਪੈਣੀਆਂ ਨਿਰਧਾਰਤ ਕੀਤੀਆਂ ਗਈਆਂ ਹਨ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਸਕੂਲ ਬੱਸ ਦੇ ਹੇਠਾਂ ਆਈ ਮਾਸੂਮ, ਤੜਫ਼-ਤੜਫ਼ ਕੇ ਨਿਕਲੀ ਜਾਨ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਵਨੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਇਕ ਸਰਪੰਚ ਦੀ ਅਸਾਮੀ ਅਤੇ 32 ਪੰਚਾਂ ਦੀਆਂ ਅਸਾਮੀਆਂ ਲਈ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਭਾਨੇਵਾਲ ਵਿਖੇ ਪੰਚ ਦੀ ਅਸਾਮੀ ਲਈ ਕੋਈ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ, ਜਿਸ ਦੇ ਸਿੱਟੇ ਵਜੋਂ ਹੁਣ 33 ਥਾਵਾਂ ’ਤੇ ਸਰਬਸੰਮਤੀ ਉਪਰੰਤ 6 ਥਾਵਾਂ ’ਤੇ ਵੋਟਾਂ ਪੈਣਗੀਆਂ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ’ਚ ਵੋਟਾਂ ਪੈਣੀਆਂ ਹਨ, ਉਨ੍ਹਾਂ ’ਚ ਨਵਾਂਸ਼ਹਿਰ ਬਲਾਕ ਦੇ ਪਿੰਡ ਕਰੀਆਮ ਅਤੇ ਦੁਰਗਾਪੁਰ, ਬਲਾਚੌਰ ਬਲਾਕ ਦੇ ਪਿੰਡ ਡੁੱਗਰੀ ਬੇਟ ਅਤੇ ਨਿਊ ਮਝੋਟ, ਬੰਗਾ ਬਲਾਕ ਦੇ ਪਿੰਡ ਲਧਾਣਾ ਝਿੱਕਾ ਅਤੇ ਘੁੰਮਣ ਸ਼ਾਮਲ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਵੋਟਾਂ ਲਈ ਢੁੱਕਵੇਂ ਪ੍ਰਬੰਧ ਅਮਲ ’ਚ ਲਿਆਂਦੇ ਜਾ ਰਹੇ ਹਨ ਤਾਂ ਜੋ ਨਿਰਪੱਖ, ਸ਼ਾਂਤਮਈ ਅਤੇ ਆਜ਼ਾਦਾਨਾ ਢੰਗ ਨਾਲ ਵੋਟਾਂ ਦੀ ਪ੍ਰਕਿਰਿਆ ਨੂੰ ਅਮਲ ’ਚ ਲਿਆਂਦਾ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ! ਸਮਾਜਸੇਵੀ ਨੂੰ ਰਸਤੇ 'ਚ ਘੇਰ ਕਰ 'ਤਾ ਵੱਡਾ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਟੇਡੀਅਮ 'ਚ ਹਾਕੀ ਕੋਚ ਦਾ ਚਾੜ 'ਤਾ ਕੁਟਾਪਾ, ਗੇਂਦ ਲੱਗਣ 'ਤੇ ਭਖਿਆ ਮਸਲਾ, ਬਾਹਰੋਂ ਆਏ ਮੁੰਡਿਆਂ ਨੇ...
NEXT STORY