ਜਲੰਧਰ (ਪੁਨੀਤ)–ਭਾਰਤ ਦੀਆਂ ਸੁਪਰਫਾਸਟ ਟਰੇਨਾਂ ਵਿਚ ਸ਼ਾਮਲ ਵੰਦੇ ਭਾਰਤ ਐਕਸਪ੍ਰੈੱਸ 3 ਘੰਟੇ ਦੇ ਕਰੀਬ ਦੇਰੀ ਨਾਲ ਪਹੁੰਚੀ, ਜਦਕਿ ਅੰਮ੍ਰਿਤਸਰ ਸਵਰਨ ਸ਼ਤਾਬਦੀ ਐਕਸਪ੍ਰੈੱਸ ਨੇ ਯਾਤਰੀਆਂ ਨੂੰ 2 ਘੰਟੇ ਉਡੀਕ ਕਰਵਾਈ। ਆਪਣੇ ਰੂਟ ਦੀਆਂ ਟਰੇਨਾਂ ਲਈ ਸਟੇਸ਼ਨ ’ਤੇ ਖੜ੍ਹੇ ਯਾਤਰੀਆਂ ਲਈ ਉਡੀਕ ਕਰਨੀ ਪ੍ਰੇਸ਼ਾਨੀ ਦਾ ਸਬੱਬ ਬਣਿਆ ਰਿਹਾ। ਉਥੇ ਹੀ ਦੇਰੀ ਨਾਲ ਮੰਜ਼ਿਲ ’ਤੇ ਪਹੁੰਚਣ ਕਾਰਨ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ।
ਸ਼ੰਭੂ ਰੇਲਵੇ ਸਟੇਸ਼ਨ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਵੱਲੋਂ ਰੇਲ ਲਾਈਨ ਵਿਚ ਰੁਕਾਵਟ ਪਾਈ ਗਈ ਹੈ, ਜਿਸ ਕਾਰਨ ਪੰਜਾਬ ਵੱਲ ਆਉਣ ਵਾਲੀਆਂ ਸੈਂਕੜੇ ਗੱਡੀਆਂ ਰੋਜ਼ਾਨਾ ਦੇਰੀ ਨਾਲ ਪਹੁੰਚ ਰਹੀਆਂ ਹਨ। ਇਸੇ ਲੜੀ ਵਿਚ ਜਲੰਧਰ ਸਿਟੀ ਰੇਲਵੇ ਸਟੇਸ਼ਨ ਅਤੇ ਕੈਂਟ ਸਟੇਸ਼ਨ ’ਤੇ ਆਉਣ ਵਾਲੀਆਂ ਦਰਜਨ ਭਰ ਟਰੇਨਾਂ ਨੂੰ ਅੱਜ ਰੱਦ ਕੀਤਾ ਗਿਆ। ਟਰੇਨਾਂ ਦੇ ਪ੍ਰਭਾਵਿਤ ਹੋਣ ਦੇ ਕ੍ਰਮ ਵਿਚ ਵੱਖ-ਵੱਖ ਟਰੇਨਾਂ ਨੂੰ ਸ਼ਾਰਟ ਟਰਮੀਨੇਟ ਕਰਦੇ ਹੋਏ ਰਸਤੇ ਵਿਚੋਂ ਵਾਪਸ ਮੋੜਿਆ ਗਿਆ। ਉਥੇ ਹੀ ਕਈ ਯਾਤਰੀਆਂ ਨੂੰ ਆਪਣੀ ਯਾਤਰਾ ਰੱਦ ਕਰਨੀ ਪਈ। ਕੈਂਟ ਨਾਲ ਸਬੰਧਤ ਗਿਰੀਸ਼ ਦਿਆਲਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜ਼ਰੂਰੀ ਕੰਮ ਲਈ ਦਿੱਲੀ ਪਹੁੰਚਣਾ ਸੀ ਪਰ ਅਖੀਰ ਵਿਚ ਟਰੇਨ ਰੱਦ ਹੋਣ ਦਾ ਮੈਸੇਜ ਆਉਣ ਤੋਂ ਬਾਅਦ ਉਨ੍ਹਾਂ ਨੂੰ ਦੂਜਾ ਬਦਲ ਲੱਭਣਾ ਪਿਆ। ਇਸੇ ਤਰ੍ਹਾਂ ਮੋਨਿਕਾ ਸਲਹੋਤਰਾ ਦਾ ਕਹਿਣਾ ਸੀ ਕਿ ਘਰ ਵਿਚ ਪ੍ਰੋਗਰਾਮ ਨੂੰ ਲੈ ਕੇ ਬਾਹਰ ਤੋਂ ਰਿਸ਼ਤੇਦਾਰਾਂ ਦਾ ਆਉਣਾ ਕੈਂਸਲ ਹੋ ਗਿਆ, ਜਿਸ ਕਾਰਨ ਪ੍ਰੋਗਰਾਮ ਪ੍ਰਭਾਵਿਤ ਹੋਇਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਆਈ ਸਾਹਮਣੇ, ਅਪ੍ਰੈਲ ’ਚ ਘੱਟ ਪਈ ਗਰਮੀ, ਜਾਣੋ ਅਗਲੇ ਦਿਨਾਂ ਦਾ ਹਾਲ
ਰੂਟ ਬਦਲ ਕੇ ਟਰੇਨਾਂ ਨੂੰ ਚਲਾ ਰਿਹਾ ਵਿਭਾਗ
ਰੇਲਵੇ ਦੇ ਫਿਰੋਜ਼ਪੁਰ ਮੰਡਲ ਵੱਲੋਂ ਪੰਜਾਬ ਨਾਲ ਸਬੰਧਤ ਟਰੇਨਾਂ ਨੂੰ ਰੂਟ ਬਦਲ ਕੇ ਚਲਾਇਆ ਜਾ ਰਿਹਾ ਹੈ ਤਾਂ ਜੋ ਯਾਤਰੀਆਂ ਨੂੰ ਸਹੂਲਤ ਦਿੱਤੀ ਜਾ ਸਕੇ। ਅਧਿਕਾਰੀ ਜਾਣਦੇ ਹਨ ਕਿ ਰੋਜ਼ਾਨਾ ਵੱਡੀ ਗਿਣਤੀ ਵਿਚ ਟਰੇਨਾਂ ਨੂੰ ਰੱਦ ਕਰਨ ਨਾਲ ਪੰਜਾਬ ਦੇ ਯਾਤਰੀਆਂ ਦੀਆਂ ਪ੍ਰੇਸ਼ਾਨੀਆਂ ਹੋਰ ਵੀ ਵਧ ਜਾਣਗੀਆਂ। ਇਸੇ ਨੂੰ ਮੱਦੇਨਜ਼ਰ ਰੱਖਦਿਆਂ ਵਿਭਾਗ ਜ਼ਿਆਦਾ ਤੋਂ ਜ਼ਿਆਦਾ ਟਰੇਨਾਂ ਚਲਾ ਰਿਹਾ ਹੈ। ਚੰਡੀਗੜ੍ਹ ਅਤੇ ਲੁਧਿਆਣੇ ਦੇ ਰਸਤੇ ਟਰੇਨਾਂ ਚਲਾਈਆਂ ਜਾ ਰਹੀਆਂ ਹਨ।
85 ਲੱਖ ਤੋਂ ਉਪਰ ਪਹੁੰਚਿਆ ਯਾਤਰੀਆਂ ਦਾ ਰਿਫੰਡ
ਟਰੇਨਾਂ ਦੇ ਰੱਦ ਹੋਣ ਕਾਰਨ ਰੇਲਵੇ ਵੱਲੋਂ ਯਾਤਰੀਆਂ ਨੂੰ ਪੈਸੇ ਵਾਪਸ ਕਰਨੇ ਪੈ ਰਹੇ ਹਨ। ਇਸੇ ਲੜੀ ਵਿਚ ਯਾਤਰੀਆਂ ਨੂੰ ਦਿੱਤੇ ਜਾਣ ਵਾਲੇ ਰਿਫੰਡ ਦੀ ਰਾਸ਼ੀ 85 ਲੱਖ ਤੋਂ ਉੱਪਰ ਪਹੁੰਚ ਚੁੱਕੀ ਹੈ। ਅੱਜ ਛੁੱਟੀ ਕਾਰਨ ਅੰਕੜਿਆਂ ਨੂੰ ਅਪਡੇਟ ਨਹੀਂ ਕੀਤਾ ਜਾ ਸਕਿਆ ਪਰ ਪਿਛਲੇ ਦਿਨਾਂ ਦੇ ਅੰਕੜਿਆਂ ਮੁਤਾਬਕ 85 ਲੱਖ ਤੋਂ ਉੱਪਰ ਪਹੁੰਚ ਚੁੱਕੀ ਰਾਸ਼ੀ ਲਗਾਤਾਰ ਵਧਦੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਭਾਗ ਨੂੰ ਰੋਜ਼ਾਨਾ ਭਾਰੀ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ- ਘਰੋਂ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਏ ਸੇਵਾ ਮੁਕਤ ਫ਼ੌਜੀ ਦੀ ਸਤਲੁਜ ਦਰਿਆ ’ਚੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਆਈ ਸਾਹਮਣੇ, ਅਪ੍ਰੈਲ ’ਚ ਘੱਟ ਪਈ ਗਰਮੀ, ਜਾਣੋ ਅਗਲੇ ਦਿਨਾਂ ਦਾ ਹਾਲ
NEXT STORY