ਰੂਪਨਗਰ (ਸੱਜਣ ਸਿੰਘ ਸੈਣੀ) - ਭਾਵੇਂ ਕੇਂਦਰ ਸਰਕਾਰ ਵੱਲੋਂ ਸਵੱਛ ਭਾਰਤ ਮਿਸ਼ਨ ਸ਼ੁਰੂ ਕੀਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਮਿਸ਼ਨ ਪੰਜਾਬ ਚਲਾਇਆ ਜਾ ਰਿਹਾ ਹੈ। ਇਸਦੇ ਬਾਵਜੂਦ ਨਗਰ ਕੌਂਸਲ ਰੂਪਨਗਰ ਇਨ੍ਹਾਂ ਦੋਵੇਂ ਸਵੱਛਤਾ ਮਿਸ਼ਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ ਕਰ ਰਿਹਾ ਹੈ। ਰੂਪਨਗਰ ਦੇ ਗਿਆਨੀ ਜ਼ੈਲ ਸਿੰਘ ਨਗਰ ’ਚ ਪੂਰੇ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਾਲੀ ਟੈਂਕੀ ਦੇ ਨਜ਼ਦੀਕ ਨਗਰ ਕੌਂਸਲ ਵੱਲੋਂ ਕੂੜੇ ਨੂੰ ਵੱਖ-ਵੱਖ ਕਰਨ ਲਈ ਪਿੱਟ ਬਣਾਏ ਗਏ ਹਨ। ਇਨ੍ਹਾਂ ਪਿੱਟਾਂ ਦੇ ਕਾਰਨ ਇਲਾਕੇ ਵਿਚ ਰਹਿਣ ਵਾਲੇ ਲੋਕ ਡਾਹਢੇ ਪ੍ਰੇਸ਼ਾਨ ਹਨ, ਕਿਉਂਕਿ ਇਨ੍ਹਾਂ ਪਿੱਟਾਂ ਤੋਂ ਉੱਠਣ ਵਾਲੀ ਗੰਦੀ ਬਦਬੋ ਅਤੇ ਮੱਖੀਆਂ ਮੱਛਰ ਲੋਕਾਂ ਦਾ ਜਿਊਣਾ ਦੁੱਭਰ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)
ਇਲਾਕੇ ਦੇ ਕੌਂਸਲਰ ਹਰਿੰਦਰਪਾਲ ਸਿੰਘ ਰਾਜੂ ਸਤਿਆਲ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ। ਐੱਨ.ਜੀ.ਟੀ. ਦੀ ਟੀਮ ਦੇ ਅਧਿਕਾਰੀਆਂ ਵੱਲੋਂ ਇਸ ਪਿੰਡ ਨੂੰ ਗਲਤ ਕਰਾਰ ਦਿੰਦੇ ਹੋਏ ਬੰਦ ਕਰਨ ਲਈ ਕਿਹਾ ਗਿਆ ਸੀ ਪਰ ਉਸ ਦੇ ਬਾਵਜੂਦ ਨਗਰ ਕੌਂਸਲ ਰੂਪਨਗਰ ਐੱਨ.ਜੀ.ਟੀ. ਦੇ ਅਧਿਕਾਰੀਆਂ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਲਗਾਤਾਰ ਲੋਕਾਂ ਨੂੰ ਗੰਦਗੀ ਵੰਡ ਕੇ ਪ੍ਰੇਸ਼ਾਨ ਕਰ ਰਹੇ ਹਨ। ਇਸ ਦੇ ਨਾਲ ਹੀ ਕੌਂਸਲਰ ਰਾਜੂ ਸਤਿਆਲ ਨੇ ਕਿਹਾ ਕਿ ਲੋਕਾਂ ਦੇ ਕਰੋੜਾਂ ਰੁਪਏ ਦੇ ਟੈਕਸ ਨਾਲ ਖ਼ਰੀਦੀ ਮਸ਼ੀਨਰੀ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਕਬਾੜ ਬਣਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ - ਤਪਾ ਮੰਡੀ : ਪ੍ਰੇਮ ਸੰਬੰਧਾਂ ‘ਚ ਅੜਿੱਕਾ ਬਣੀ ‘ਪਤਨੀ’ ਨੂੰ ਪਤੀ ਨੇ ਪਰਿਵਾਰ ਨਾਲ ਮਿਲ ਉਤਾਰਿਆ ਮੌਤ ਦੇ ਘਾਟ
ਜ਼ਿਕਰਯੋਗ ਹੈ ਕਿ ਉੱਤਰ ਭਾਰਤ ਦੇ ਵਿੱਚ ਨਗਰ ਕੌਂਸਲ ਰੂਪਨਗਰ ਨੂੰ ਦੋ-ਦੋ ਵਾਰੀ ਮੋਹਰੀ ਐਵਾਰਡ ਮਿਲ ਚੁੱਕੇ ਹਨ। ਹੁਣ ਜਿਸ ਤਰ੍ਹਾਂ ਰਿਹਾਇਸ਼ੀ ਇਲਾਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ ਹਨ, ਅਜਿਹੇ ਵਿਚ ਨਗਰ ਕੌਂਸਲ ਨੂੰ ਸਵੱਛਤਾ ਲਈ ਮਿਲੇ ਐਵਾਰਡਾਂ ’ਤੇ ਕਈ ਸਵਾਲ ਖੜ੍ਹੇ ਹੁੰਦੇ ਹਨ ਕਿ ਆਖ਼ਰ ਹਾਲਾਤਾਂ ਤੋਂ ਉਲਟ ਕਿਵੇਂ ਸਰਕਾਰਾਂ ਦੇ ਵੱਲੋਂ ਨਗਰ ਕੌਂਸਲ ਰੂਪਨਗਰ ਨੂੰ ਸਵੱਛਤਾ ਦੇ ਲਈ ਦੋ ਦੋ ਐਵਾਰਡ ਦਿੱਤੇ ਗਏ ਨੇ ?
ਪੜ੍ਹੋ ਇਹ ਵੀ ਖ਼ਬਰ - ਖ਼ੁਸ਼ਖ਼ਬਰੀ : CM ਚੰਨੀ ਨੇ ਸਿੱਖਿਆ ਵਿਭਾਗ ’ਚ 10,000 ਤੋਂ ਵੱਧ ਭਰਤੀਆਂ ਕਰਨ ਦਾ ਕੀਤਾ ਐਲਾਨ
ਪੰਜਾਬ ਦੇ ਰਾਜਪਾਲ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
NEXT STORY