ਸੁਲਤਾਨਪੁਰ ਲੋਧੀ (ਧੀਰ)- ਬਰਨਾਲਾ ਵਿਖੇ ਸਫ਼ਾਈ ਸੇਵਕਾਂ 'ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ 'ਚ ਸੁਲਤਾਨਪੁਰ ਲੋਧੀ ਦੇ ਮੁਹੱਲਾ ਰਿਸ਼ੀ ਨਗਰ ਸਥਿਤ ਵਾਲਮੀਕਿ ਮੰਦਿਰ ਵਿਖੇ ਵਾਲਮੀਕਿ ਸਮਾਜ ਅਤੇ ਵੱਖ-ਵੱਖ ਸਮਾਜਿਕ, ਮੁਲਾਜ਼ਮ ਅਤੇ ਧਾਰਮਿਕ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨੇ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਇਸ ਨੂੰ ਸਫ਼ਾਈ ਸੇਵਕਾਂ ਦੇ ਸਨਮਾਨ 'ਤੇ ਹਮਲਾ ਕਰਾਰ ਦਿੱਤਾ ਅਤੇ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦੇ ਬੁਲਾਰਿਆਂ ਨੇ ਕਿਹਾ ਕਿ ਬਰਨਾਲਾ ਵਿਖੇ ਵਾਪਰੀ ਘਟਨਾ ਨੇ ਸਮੁੱਚੇ ਵਾਲਮੀਕਿ ਸਮਾਜ ਅਤੇ ਸਫ਼ਾਈ ਸੇਵਕ ਵਰਗ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ ਅਤੇ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਘੱਟ ਹੈ।
ਇਹ ਵੀ ਪੜ੍ਹੋ: ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
ਆਗੂਆਂ ਨੇ ਮੰਗ ਕੀਤੀ ਕਿ ਘਟਨਾ ਲਈ ਜ਼ਿੰਮੇਵਾਰ ਸਬੰਧਤ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. ਖ਼ਿਲਾਫ਼ ਤੁਰੰਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਰਨਾਲਾ ਦੇ ਮੌਜੂਦਾ ਵਿਧਾਇਕ ਨੂੰ ਇਸ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਉਹ ਕਰਮਯੋਗੀ ਹਨ, ਜਿਨ੍ਹਾਂ ਨੇ ਕੋਰੋਨਾ ਮਹਾਮਾਰੀ ਦੌਰਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦਿਨ-ਰਾਤ ਲੋਕਾਂ ਦੀ ਸੇਵਾ ਕੀਤੀ ਅਤੇ ਸੂਬੇ ਨੂੰ ਸਾਫ਼-ਸੁਥਰਾ ਰੱਖਣ ਲਈ ਅਹਿਮ ਭੂਮਿਕਾ ਨਿਭਾਈ। ਅਜਿਹੇ ਕਰਮਚਾਰੀਆਂ ਨਾਲ ਇਸ ਤਰ੍ਹਾਂ ਦਾ ਸਲੂਕ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 25 ਜੁਲਾਈ ਨੂੰ ਸੁਲਤਾਨਪੁਰ ਲੋਧੀ ਵਿਖੇ ਵਾਲਮੀਕਿ ਸਮਾਜ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦਾ ਵਿਸ਼ਾਲ ਇਕੱਠ ਕੀਤਾ ਜਾਵੇਗਾ। ਇਸ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਸਰਕਾਰ ਦੇ ਵਿਰੋਧ ਵਿੱਚ ਪੁਤਲੇ ਵੀ ਫੂਕੇ ਜਾਣਗੇ। ਆਗੂਆਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ 'ਤੇ ਅੰਦੋਲਨ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਮੀਟਿੰਗ 'ਚ ਹਾਜ਼ਰ ਜਥੇਬੰਦੀਆਂ ਨੇ ਸਮੂਹ ਸਮਾਜ ਅਤੇ ਇਲਾਕਾ ਵਾਸੀਆਂ ਨੂੰ 25 ਜੁਲਾਈ ਦੇ ਰੋਸ ਮਾਰਚ 'ਚ ਵੱਡੀ ਗਿਣਤੀ 'ਚ ਸ਼ਾਮਲ ਹੋਣ ਦੀ ਅਪੀਲ ਕਰਦੇ ਕਿਹਾ ਕਿ ਸਫ਼ਾਈ ਸੇਵਕਾਂ ਦੇ ਸਨਮਾਨ ਅਤੇ ਹੱਕਾਂ ਦੀ ਰੱਖਿਆ ਲਈ ਇੱਕਜੁੱਟ ਹੋਣਾ ਸਮੇਂ ਦੀ ਲੋੜ ਹੈ। ਇਸ ਮੌਕੇ ਡਾ. ਬੀ.ਆਰ. ਅੰਬੇਡਕਰ ਆਰਮੀ ਦੇ ਆਗੂ ਪਰਮਜੀਤ ਜੱਬੋਵਾਲ, ਪ੍ਰਧਾਨ ਲਕਸ਼ਮੀਕਾਂਤ ਸੋਨੂ, ਰਾਹੁਲ ਨਾਹਰ, ਬ੍ਰਹਮ ਸਰੂਪ, ਰਜਿੰਦਰ ਸੁਲਤਾਨਵੀ, ਕਰਨ ਚੌਹਾਨ, ਵਿਪੁਲ ਚੌਹਾਨ, ਗਗਨਦੀਪ ਨਾਹਰ, ਸੰਨੀ ਸਹੋਤਾ, ਜਤਿਨ ਚੌਧਰੀ, ਅਮਰਜੀਤ ਸਿੰਘ ਬਾਗੂ, ਕੁਨਾਲ ਸਹੋਤਾ ਅਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਠੱਪ
NEXT STORY