ਫਗਵਾਡ਼ਾ,(ਜਲੋਟਾ)- ਥਾਣਾ ਸਤਨਾਮਪੁਰਾ ਪੁਲਸ ਨੇ ਇਕ ਲਡ਼ਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦੇ ਨਾਲ ਸਰੀਰਕ ਸਬੰਧ ਬਨਾਉਣ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਅਤੇ ਇਕ ਔਰਤ ਦੇ ਖਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਇਕ ਲਡ਼ਕੀ ਨੇ ਦੱਸਿਆ ਕਿ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦੇ ਨਾਲ ਸਰੀਰਕ ਸਬੰਧ ਬਣਾਏ ਅਤੇ ਉਸ ਦੇ ਗਰਭਵਤੀ ਹੋਣ ’ਤੇ ਜਬਰੀ ਉਸ ਦਾ ਗਰਭਪਾਤ ਵੀ ਕਰਵਾਇਆ। ਉਕਤ ਲਡ਼ਕੀ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕੇ ਉਕਤ ਵਿਅਕਤੀ ਨੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕੀਤਾ। ਇਸ ਸਾਰੇ ਮਾਮਲੇ ਵਿਚ ਪੁਲਸ ਨੇ ਵਰਿੰਦਰ ਸਿੰਘ ਅਤੇ ਇਕ ਔਰਤ ਹਰਦੀਪ ਕੌਰ ਪਤਨੀ ਸ਼ਿਵਰਾਜ ਵਾਸੀ ਸਰਹਾਲਾ ਥਾਣਾ ਬਹਿਰਾਮ ਹਾਲ ਵਾਸੀ ਪਿੰਡ ਮੇਹਟਾਂ ਦੇ ਖਿਲਾਫ ਆਈ. ਪੀ. ਸੀ. ਦੀ ਧਾਰਾ 376/313/417/506 ਅਤੇ 120 ਬੀ ਦੇ ਤਹਿਤ ਕੇਸ ਦਰਜ ਕਰ ਲਿਆ ਹੈ।
ਕੇਂਦਰੀ ਜੇਲ ’ਚੋਂ 40 ਗ੍ਰਾਮ ਹੈਰੋਇਨ ਅਤੇ 2 ਮੋਬਾਇਲ ਫੋਨ ਬਰਾਮਦ
NEXT STORY