ਟਾਂਡਾ ਉੜਮੁੜ (ਪਰਮਜੀਤ ਮੋਮੀ)-ਪਿਛਲੇ ਇਕ-ਦੋ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਅਤੇ ਤੇਜ਼ ਹਨ੍ਹੇਰੀ ਦੇ ਕਾਰਨ ਜਿੱਥੇ ਮੌਸਮ ’ਚ ਵੱਡੀ ਤਬਦੀਲੀ ਹੋਈ ਹੈ, ਉਥੇ ਹੀ ਹਾੜ੍ਹੀ ਦੀ ਪ੍ਰਮੁੱਖ ਕਣਕ ਦੀ ਫ਼ਸਲ ਵੀ ਲਗਾਤਾਰ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਦਿੱਤੀ ਗਈ ਜਾਣਕਾਰੀ ਅਨੁਸਾਰ ਮੌਸਮ ਪਿਛਲੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਖ਼ਰਾਬ ਹੈ। ਸਮੇਂ-ਸਮੇਂ ’ਤੇ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਨੇਰੀ ਕਾਰਨ ਤਿਆਰ ਹੋ ਰਹੀ ਕਣਕ ਦੀ ਫ਼ਸਲ ’ਤੇ ਬੁਰਾ ਅਸਰ ਪੈ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
ਤੇਜ਼ ਹਵਾ ਅਤੇ ਬਾਰਿਸ਼ ਕਾਰਨ ਕਣਕ ਦੀ ਫ਼ਸਲ ਖੇਤਾਂ ’ਚ ਬੁਰੀ ਤਰ੍ਹਾਂ ਵਿਛ ਚੁੱਕੀ ਹੈ, ਜਿਸ ਕਾਰਨ ਆਉਣ ਵਾਲੇ ਸਮੇਂ ’ਚ ਕਣਕ ਦੇ ਝਾੜ ’ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ-ਮੁਕਤ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਮਿਆਣੀ ਨੇ ਦੱਸਿਆ ਕਿ ਜੇਕਰ ਹੁਣ ਹੋਰ ਜ਼ਿਆਦਾ ਬਾਰਿਸ਼ ਹੁੰਦੀ ਹੈ ਤਾਂ ਇਸ ਦਾ ਫ਼ਸਲ ਦੇ ਝਾੜ ’ਤੇ ਮਾੜਾ ਅਸਰ ਪਵੇਗਾ। ਦੂਜੇ ਪਾਸੇ ਬਦਲੇ ਹੋਏ ਮੌਸਮ ਦੌਰਾਨ ਮਾਹਿਰਾਂ ਦਾ ਕਹਿਣਾ ਹੈ ਕਿ ਅਚਾਨਕ ਆਈ ਇਸ ਤਬਦੀਲੀ ਕਾਰਨ ਸਾਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਪੰਜਾਬ ਅਤੇ ਪਹਾੜੀ ਇਲਾਕਿਆਂ ’ਚ ਹੋਈ ਬਰਫ਼ਬਾਰੀ ਕਾਰਨ ਠੰਢ ਮੁੜ ਵਧ ਗਈ ਹੈ।
ਇਸ ਬਾਰਿਸ਼ ਕਾਰਨ ਟਾਂਡਾ ਇਲਾਕੇ ਦੀਆਂ ਖ਼ਸਤਾ ਹਾਲਤ ਸੜਕਾਂ ਦੇ ਟੋਇਆਂ ’ਚ ਪਾਣੀ ਭਰ ਚੁੱਕਾ ਹੈ, ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਸ਼ੱਕ ਕੁਝ ਸੜਕਾਂ ’ਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਪਰ ਬਾਰਿਸ਼ ਕਾਰਨ ਉਹ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
NEXT STORY