ਜਲੰਧਰ (ਪੁਨੀਤ)– ਉੱਤਰੀ ਭਾਰਤ ਵਿਚ ਹੋਲਸੇਲ ਦਵਾਈਆਂ ਦੇ ਵਪਾਰ ਲਈ ਜਾਣੀ ਜਾਂਦੀ ਦਿਲਕੁਸ਼ਾ ਮਾਰਕੀਟ ਦਾ ਹਾਲ-ਬੇਹਾਲ ਹੈ। ਹਰ ਸਾਲ ਕਰੋੜਾਂ ਰੁਪਏ ਦੀ ਟਰਨਓਵਰ ਕਰਕੇ ਸਰਕਾਰ ਨੂੰ ਵੱਡੇ ਪੱਧਰ ’ਤੇ ਟੈਕਸ ਅਦਾ ਕਰਨ ਵਾਲੀ ਦਿਲਕੁਸ਼ਾ ਮਾਰਕੀਟ ਦਾ ਪ੍ਰਬੰਧ ਠੀਕ ਢੰਗ ਨਾਲ ਨਹੀਂ ਹੋ ਪਾ ਰਿਹਾ, ਜਿਸ ਕਾਰਨ ਜੀਵਨ ਰੱਖਿਅਕ ਦਵਾਈਆਂ ਦਾ ਹੋਲਸੇਲ ਦਾ ਕੰਮ ਕਰਨ ਵਾਲੀ ਇਹ ਮਾਰਕੀਟ ਸਹੂਲਤਾਂ ਦੀ ਘਾਟ ਨਾਲ ਜੂਝ ਰਹੀ ਹੈ। ਇਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ : ਗਰੁੱਪ ਡਿਸਕਸ਼ਨ ਤੋਂ ਬਾਅਦ ਕਿਸਾਨਾਂ ਲਈ ਨਵਜੋਤ ਸਿੰਘ ਸਿੱਧੂ ਨੇ ਫਿਰ ਕਹੀ ਵੱਡੀ ਗੱਲ
ਉਥੇ ਹੀ, ਮਾਰਕੀਟ ਦੇ ਦੁਕਾਨਦਾਰ ਵੀ ਰੋਜ਼ਾਨਾ ਕਿਸੇ ਨਾ ਕਿਸੇ ਕਾਰਣ ਕਰਕੇ ਦਿੱਕਤਾਂ ਦਾ ਸਾਹਮਣਾ ਕਰਦੇ ਦੇਖੇ ਜਾ ਸਕਦੇ ਹਨ ਪਰ ਉਨ੍ਹਾਂ ਦੀ ਕਿਤੇ ਵੀ ਕੋਈ ਸੁਣਵਾਈ ਨਹੀਂ। ਇਸ ਦਾ ਕਾਰਨ ਇਹ ਹੈ ਕਿ ਮਾਰਕੀਟ ਦੇ ਲੋਕਾਂ ਦੀ ਆਵਾਜ਼ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਇਆ ਨਹੀਂ ਜਾ ਰਿਹਾ, ਜਿਸ ਕਾਰਨ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਕਈ ਸਾਲਾਂ ਤੋਂ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ।
ਇਥੇ ਮਾਰਕੀਟ ਵਿਚ ਸੜਕਾਂ ’ਤੇ ਲੱਗੇ ਟਰਾਂਸਫਾਰਮਰ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਤਾਰਾਂ ਅਸਤ-ਵਿਅਸਤ ਹਨ। ਇਨ੍ਹਾਂ ਨੂੰ ਠੀਕ ਕਰਵਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਰੱਬ ਨਾ ਕਰੇ ਇਥੇ ਕਦੇ ਹੋਈ ਹਾਦਸਾ ਹੋਵੇ ਕਿਉਂਕਿ ਇਥੇ ਹਾਲਾਤ ਅਜਿਹੇ ਹਨ ਕਿ ਟਰਾਂਸਫਾਰਮਰਾਂ ਕਾਰਣ ਵੱਡੇ ਚੌਪਹੀਆ ਵਾਹਨਾਂ ਦੀ ਐਂਟਰੀ ਇਥੇ ਬਿਲਕੁਲ ਅਸੰਭਵ ਹੈ। ਹੰਗਾਮੀ ਸਥਿਤੀ ਵਿਚ ਹਾਲਾਤ ਖਰਾਬ ਹੋ ਸਕਦੇ ਹਨ ਪਰ ਇਸ ਪਾਸੇ ਕਿਸੇ ਦਾ ਧਿਆਨ ਨਹੀਂ ਜਾ ਰਿਹਾ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ
ਦੁਕਾਨਦਾਰ ਦੱਸਦੇ ਹਨ ਕਿ ਸੜਕਾਂ ’ਤੇ ਰੋਜ਼ਾਨਾ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ, ਜਿਸ ਕਾਰਣ ਦੂਰ-ਦੁਰਾਡਿਓਂ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਮਾਰਕੀਟ ਵਿਚੋਂ ਜਲੰਧਰ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਦੇ ਦੁਕਾਨਦਾਰ ਵੀ ਦਵਾਈਆਂ ਖਰੀਦਣ ਆਉਂਦੇ ਹਨ ਪਰ ਉਨ੍ਹਾਂ ਨੂੰ ਗੱਡੀਆਂ ਦੀ ਪਾਰਕਿੰਗ ਲਈ ਕੋਈ ਵਾਜਿਬ ਥਾਂ ਨਹੀਂ ਮਿਲਦੀ, ਜਿਸ ਕਾਰਣ ਉਨ੍ਹਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ।
ਇਹ ਵੀ ਪੜ੍ਹੋ : ਜਲੰਧਰ ’ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਚਾਈਨਾ ਡੋਰ ਨਾਲ ਝੁਲਸੇ ਮਾਸੂਮ ਬੱਚੇ (ਵੀਡੀਓ)
ਰੋਜ਼ਾਨਾ ਲੱਗਣ ਵਾਲੇ ਜਾਮ ਕਾਰਣ ਕਈ ਵਾਰ ਦੋਪਹੀਆ ਵਾਹਨਾਂ ਦਾ ਇਥੋਂ ਲੰਘਣਾ ਵੀ ਮੁਸ਼ਕਲ ਹੋ ਜਾਂਦਾ ਹੈ। ਲੋਕਾਂ ਨੂੰ ਕਿਤੇ ਦੂਰ ਆਪਣੇ ਵਾਹਨਾਂ ਨੂੰ ਖੜ੍ਹਾ ਕਰ ਕੇ ਆਉਣਾ ਪੈਂਦਾ ਹੈ। ਨਾਂ ਨਾ ਛਾਪਣ ਦੀ ਸ਼ਰਤ ’ਤੇ ਦੁਕਾਨਦਾਰਾਂ ਨੇ ਕਿਹਾ ਕਿ ਇਸ ਪ੍ਰਤੀ ਜ਼ਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ ਤਾਂ ਕਿ ਲੋਕਾਂ ਨੂੰ ਇਸ ਤੋਂ ਰਾਹਤ ਮਿਲ ਸਕੇ।
ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੇ ਸਮੇਂ ਵਿਚ ਵੀ ਦੇਖਣ ਵਿਚ ਆਇਆ ਕਿ ਮਾਰਕੀਟ ਵਿਚ ਖਰੀਦਦਾਰਾਂ ਦੀਆਂ ਲੰਬੀਆਂ ਲਾਈਨਾਂ ਲੱਗਦੀਆਂ ਸਨ, ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਥੇ ਰੋਜ਼ਾਨਾ ਵੱਡੇ ਪੱਧਰ ’ਤੇ ਦਵਾਈਆਂ ਦਾ ਵਪਾਰ ਹੁੰਦਾ ਹੈ। ਇਥੇ ਹੋਲਸੇਲ ਵਿਚ ਦਵਾਈਆਂ ਖਰੀਦਣ ਲਈ ਆਉਣ ਵਾਲੇ ਦੁਕਾਨਦਾਰਾਂ ਨੂੰ ਰਾਹਤ ਦਿੱਤੇ ਜਾਣ ਦੀ ਲੋੜ ਹੈ ਤਾਂ ਕਿ ਉਹ ਬਿਨਾਂ ਪ੍ਰੇਸ਼ਾਨੀ ਦੇ ਖਰੀਦ ਕਰ ਸਕਣ ਅਤੇ ਮਾਰਕੀਟ ਦਾ ਵਪਾਰ ਵਧ ਸਕੇ।
ਇਹ ਵੀ ਪੜ੍ਹੋ :ਟਾਂਡਾ ’ਚ ਸੈਰ ਕਰ ਰਹੇ ਜੋੜੇ ਨੂੰ ਲੁਟੇਰਿਆਂ ਨੇ ਪਾਇਆ ਘੇਰਾ, ਗੋਲੀ ਚਲਾ ਕੀਤੀ ਲੁੱਟਖੋਹ
ਅਧਿਕਾਰੀਆਂ ਤੱਕ ਪਹੁੰਚਾਵਾਂਗੇ ਮਾਰਕੀਟ ਦੀਆਂ ਸਮੱਸਿਆਵਾਂ : ਨਵਦੀਪ ਮਦਾਨ ਨੈਡੀ
ਇਸ ਸਬੰਧ ਵਿਚ ਹੋਲਸੇਲ ਆਯੁਰਵੈਦਿਕ ਦਵਾਈ ਵਿਕ੍ਰੇਤਾ ਅਤੇ ਸਮਾਜ-ਸੇਵਕ ਨਵਦੀਪ ਮਦਾਨ ਨੈਡੀ ਨੇ ਕਿਹਾ ਕਿ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਦਾ ਵਿਸ਼ਾ ਹੈ। ਮਾਰਕੀਟ ਵਿਚ ਸਹੂਲਤਾਂ ਦੀ ਘਾਟ ਹੈ। ਇਸ ਪ੍ਰੇਸ਼ਾਨੀ ਦੇ ਹੱਲ ਲਈ ਉਹ ਅਧਿਕਾਰੀਆਂ ਤੱਕ ਮਾਰਕੀਟ ਦੀਆਂ ਸਮੱਸਿਆਵਾਂ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਖ਼ਤਮ ਹੋਣ ਨਾਲ ਮਾਰਕੀਟ ਦਾ ਵਪਾਰ ਵਧੇਗਾ ਅਤੇ ਇਹ ਦੁਕਾਨਦਾਰਾਂ ਲਈ ਲਾਭਦਾਇਕ ਸਾਬਿਤ ਹੋਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਚ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਏ. ਐੱਸ. ਆਈ. ਦੀ ਮੌਤ
6 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
NEXT STORY