ਕਪੂਰਥਲਾ (ਭੂਸ਼ਣ/ਮਲਹੋਤਰਾ)- ਆਪਣੀ ਪਤਨੀ ਨਾਲ ਕੁੱਟਮਾਰ ਕਰਕੇ ਉਸ ਨਾਲ ਗੈਰ-ਕੁਦਰਤੀ ਤਰੀਕੇ ਨਾਲ ਸਰੀਰਕ ਸੰਬੰਧ ਬਣਾਉਣ ਦੇ ਸਬੰਧ ’ਚ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਮੁਲਜ਼ਮ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਛਾਪੇਮਾਰੀ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਉਕਤ ਔਰਤ ਨੇ ਥਾਣਾ ਸਿਟੀ ਕਪੂਰਥਲਾ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਵਿਆਹ 9 ਸਾਲ ਪਹਿਲਾਂ ਸੰਨੀ ਪੁੱਤਰ ਜੀਤ ਵਾਸੀ ਜ਼ਿਲ੍ਹਾ ਕਪੂਰਥਲਾ ਨਾਲ ਹੋਇਆ ਸੀ। ਉ
ਸ ਦੇ ਦੋ ਬੱਚੇ ਹਨ। ਉਸ ਦਾ ਪਤੀ ਉਸ ਨਾਲ ਵਿਆਹ ਤੋਂ ਬਾਅਦ ਹੀ ਲਗਾਤਾਰ ਲੜਾਈ-ਝਗੜਾ ਅਤੇ ਕੁੱਟਮਾਰ ਕਰਦਾ ਸੀ। ਉਹ ਆਪਣੇ ਪਰਿਵਾਰ ਨੂੰ ਬਚਾਉਣ ਦੀ ਖ਼ਾਤਿਰ ਇਹ ਸਭ ਕੁਝ ਸਹਿੰਦੀ ਰਹੀ ਅਤੇ ਆਪਣੇ ਪਤੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਵਾਈ। ਇਸ ਦੌਰਾਨ ਪਿੰਡ ਦੇ ਮੋਹਤਬਰਾਂ ਨੇ ਸਾਡਾ ਰਾਜੀਨਾਮਾ ਵੀ ਕਰਵਾਇਆ। ਮੇਰੀ ਨਾਨੀ ਨੇ ਮੇਰੀ ਵਿਆਹੁਤਾ ਜ਼ਿੰਦਗੀ ਨੂੰ ਬਚਾਉਣ ਲਈ ਮੈਨੂੰ ਅਤੇ ਮੇਰੇ ਪਤੀ ਨੂੰ ਕਰੀਬ 5 ਸਾਲ ਪਹਿਲਾਂ ਇਕ ਕਾਲੋਨੀ ’ਚ ਮਕਾਨ ਲੈ ਕੇ ਦਿੱਤਾ ਸੀ ਅਤੇ ਉਹ ਪਰਿਵਾਰ ਸਮੇਤ ਉਥੇ ਰਹਿੰਦੀ ਸੀ।
ਇਹ ਵੀ ਪੜ੍ਹੋ: 'ਚੇਅਰਮੈਨ' ਬਣਾਏ ਜਾਣ 'ਤੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਰਾਘਵ ਚੱਢਾ, ਹੱਕ ’ਚ ਉਤਰੇ ਪੰਜਾਬ ਦੇ ਮੰਤਰੀ
27 ਜੂਨ 2022 ਨੂੰ ਰਾਤ ਕਰੀਬ 2 ਵਜੇ ਉਹ ਆਪਣੇ ਪਤੀ ਤੇ ਬੱਚਿਆਂ ਨਾਲ ਘਰ ’ਚ ਮੌਜੂਦ ਸੀ। ਇਸ ਦੌਰਾਨ ਉਸ ਦੇ ਪਤੀ ਨੇ ਉਸ ਨੂੰ ਵੱਖ ਕਮਰੇ ’ਚ ਬੁਲਾਇਆ ਤੇ ਉਸ ਨੂੰ ਗਲਤ ਤਰੀਕੇ ਨਾਲ ਸਬੰਧ ਬਣਾਉਣ ਲਈ ਕਿਹਾ। ਜਦੋਂ ਮੈਂ ਇਸ ਤੋਂ ਇਨਕਾਰ ਕਰ ਦਿੱਤਾ ਤਾਂ ਮੇਰੇ ਪਤੀ ਨੇ ਕੋਈ ਧਾਤ ਦੀ ਚੀਜ ਨਾਲ ਉਸ ਦੇ ਸੱਜੇ ਪੈਰ ਤੇ ਗਿੱਟੇ ’ਤੇ ਮਾਰੀ ਅਤੇ ਉਸ ਦੀ ਮਰਜੀ ਦੇ ਬਿਨਾਂ ਉਸ ਨਾਲ ਗੈਰ-ਕੁਦਰਤੀ ਤਰੀਕੇ ਨਾਲ ਸੰਬੰਧ ਬਣਾਏ। ਉਸ ਨੇ ਇਹ ਸਾਰੀ ਗੱਲ ਆਪਣੀ ਨਾਨੀ ਨੂੰ ਦੱਸੀ, ਜੋ ਮੈਨੂੰ ਸਿਵਲ ਹਸਪਤਾਲ ਕਪੂਰਥਲਾ ਲੈ ਗਈ, ਜਿੱਥੇ ਇਲਾਜ ਤੋਂ ਬਾਅਦ ਉਸ ਨੇ ਸਿਟੀ ਪੁਲਸ ਨੂੰ ਇਨਸਾਫ਼ ਲਈ ਸ਼ਿਕਾਇਤ ਕੀਤੀ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਮੁਲਜ਼ਮ ਪਤੀ ਸੰਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਐੱਸ. ਐੱਚ. ਓ. ਸਿਟੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਨੇ ਪੁਲਸ ਟੀਮ ਨਾਲ ਛਾਪੇਮਾਰੀ ਕਰਕੇ ਮੁਲਜ਼ਮ ਸੰਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਹਰ ਪਿੰਡ ਨੂੰ ਮਿਲੇਗਾ ਸ਼ੁੱਧ ਤੇ ਪੀਣ ਯੋਗ ਪਾਣੀ, ਸਰਕਾਰ ਤਿਆਰ ਕਰ ਰਹੀ ਇਹ ਯੋਜਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੜਕ ਹਾਦਸੇ 'ਚ ਸ਼ੂਗਰ ਮਿੱਲ ਰੰਧਾਵਾ ਦੇ ਸੁਰੱਖਿਆ ਇੰਚਾਰਜ ਦੀ ਮੌਤ, ਸਾਥੀ ਹੋਇਆ ਜ਼ਖ਼ਮੀ
NEXT STORY