ਦਸੂਹਾ (ਝਾਵਰ)-ਥਾਣਾ ਦਸੂਹਾ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਨਿਰਮਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਝਿੰਗੜ ਕਲਾਂ ਥਾਣਾ ਦਸੂਹਾ ਨੇ ਦੱਸਿਆ ਕਿ ਮੈਂ ਆਪਣੀ ਪਤਨੀ ਸਰਬਜੀਤ ਕੌਰ ਨਾਲ ਆਪਣੇ ਮੋਟਰਸਾਈਕਲ ਨੰ. ਪੀ. ਬੀ. 07 ਬੀ. ਸੀ. 7276 ’ਤੇ ਸਵਾਰ ਹੋ ਕੇ ਪਿੰਡ ਭਟੋਲੀਆਂ ਸਸਕਾਰ ਤੋਂ ਆਪਣੇ ਪਿੰਡ ਨੂੰ ਆ ਰਿਹਾ ਸੀ।
ਇਹ ਵੀ ਪੜ੍ਹੋ: Punjab: ਇਹਨੂੰ ਕਹਿੰਦੇ ਨੇ ਕਿਸਮਤ! 100 ਲਾਟਰੀਆਂ ਖ਼ਰੀਦੀਆਂ ਤੇ 100 ਹੀ ਜਿੱਤੀਆਂ, ਹੋ ਗਿਆ ਮਾਲੋ-ਮਾਲ
ਜਦੋਂ ਅਸੀਂ ਮੇਨ ਰੋਡ ਥਾਣਾ ਦਸੂਹਾ ਦੇ ਸਾਹਮਣੇ ਪੁੱਜੇ ਤਾਂ ਪਿੱਛੇ ਤੋਂ ਇਕ ਕੈਂਟਰ ਨੰ. ਜੇ. ਕੇ. 02 ਡੀ. ਪੀ. 9144, ਜਿਸ ਦਾ ਚਾਲਕ ਸੁਨੀਲ ਕੁਮਾਰ ਉਰਫ਼ ਸੋਨੂੰ ਪੁੱਤਰ ਬਾਬੂ ਰਾਮ ਨੇ ਬੜੀ ਤੇਜ਼ ਰਫ਼ਤਾਰੀ ਅਤੇ ਬਿਨਾਂ ਹਾਰਨ ਦਿੱਤੇ ਲਾਪ੍ਰਵਾਹੀ ਨਾਲ ਮੇਰੇ ਮੋਟਰਸਾਈਕਲ ਵਿਚ ਮਾਰਿਆ, ਜਿਸ ਨਾਲ ਮੇਰੀ ਪਤਨੀ ਸੜਕ ਵਿਚਕਾਰ ਡਿੱਗ ਪਈ ਅਤੇ ਕੈਂਟਰ ਦਾ ਟਾਇਰ ਮੇਰੀ ਪਤਨੀ ਦੇ ਪੇਟ ਦੇ ਉੱਪਰੋਂ ਲੰਘਣ ਕਰਕੇ ਮੌਕੇ ’ਤੇ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਟੈਂਕਰ ਚਾਲਕ ਸੁਨੀਲ ਕੁਮਾਰ ਉਰਫ਼ ਸੋਨੂੰ ਪੁੱਤਰ ਬਾਬੂ ਰਾਮ ਵਾਸੀ ਗੂੜ੍ਹਾ ਕਲਿਆਲ ਥਾਣਾ ਰਾਮਗੋੜ ਜ਼ਿਲ੍ਹਾ ਕਠੂਆ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਵੇਰਕਾ ਮਿਲਕ ਪਲਾਂਟ ਨੇੜੇ ਲੋਕਾਂ 'ਚ ਮਚੀ ਹਫ਼ੜਾ-ਦਫ਼ੜੀ, ਮੰਜ਼ਰ ਵੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਸੂਹਾ ਬੱਸ ਸਟੈਂਡ ਦੇ ਬਾਹਰ ਸਕੇ ਭਰਾਵਾਂ ਨਾਲ ਵਾਪਰਿਆ ਵੱਡਾ ਹਾਦਸਾ! ਇਕ ਦੀ ਦਰਦਨਾਕ ਮੌਤ
NEXT STORY