ਜਲੰਧਰ (ਦੀਪਕ, ਸੋਨੂੰ)- ਠੰਡ ਦੇ ਮੌਸਮ ਵਿੱਚ ਅਕਸਰ ਹੀ ਹਿਮਾਚਲ ਤੋਂ ਜੰਗਲੀ ਜਾਨਵਰ ਪੰਜਾਬ ਵਿੱਚ ਆ ਜਾਂਦੇ ਹਨ, ਜਿਸ ਕਾਰਨ ਕਈ ਵਾਰ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਅੱਜ ਜਲੰਧਰ ਬੱਸ ਸਟੈਂਡ 'ਤੇ ਰੋਡਵੇਜ਼ ਡਿਪੂ ਨੰਬਰ-2 'ਚ ਵੀ ਸਾਂਭਰ ਆ ਗਿਆ, ਜਿਸ ਤੋਂ ਬਾਅਦ ਉਥੇ ਕਾਫ਼ੀ ਹਲਚਲ ਮਚ ਗਈ| ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਰੈਸਕਿਊ ਟੀਮ ਨੂੰ ਬੁਲਾਇਆ ਅਤੇ ਟੀਮ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਸਾਂਭਰ ਦਾ ਰੈਸਕਿਊ ਕੀਤਾ।
ਮੌਕੇ ਉਤੇ ਆਸ-ਪਾਸ ਦੇ ਲੋਕਾਂ ਵੱਲੋਂ ਇਸ ਦੀ ਵੀਡੀਓ ਵੀ ਬਣਾ ਲਈ ਗਈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਜੰਗਲਾਤ ਵਿਭਾਗ ਦੀ ਟੀਮ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਦਾ ਗਲਾ ਦਰਵਾਜ਼ੇ ਵਿਚ ਅਟਕ ਜਾਂਦਾ ਹੈ ਪਰ ਬਾਵਜੂਦ ਇਸ ਦੇ ਵੀ ਉਹ ਖ਼ੁਦ ਨੂੰ ਛੁਡਾਉਣ ਦੀ ਕੋਸ਼ਿਸ਼ ਕਰਦਾ ਹੈ ਪਰ ਜਿਵੇਂ ਮਰਜ਼ੀ ਕਰਕੇ ਜੰਗਲਾਤ ਵਿਭਾਗ ਦੀ ਟੀਮ ਨੇ ਉਸ ਨੂੰ ਕਾਬੂ ਪਾ ਲਿਆ।
ਇਹ ਵੀ ਪੜ੍ਹੋ: ਪੁਰਤਗਾਲ 'ਚ ਦਸੂਹਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
10 ਮਾਰਚ ਨੂੰ ਹੋਣਗੀਆਂ ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ, ਐਡਹਾਕ ਕਮੇਟੀ ਲੱਗੇਗੀ
NEXT STORY