ਗੜ੍ਹਦੀਵਾਲਾ (ਮੁਨਿੰਦਰ, ਭੱਟੀ)-ਕੰਢੀ ਖੇਤਰ ਦੇ ਪਿੰਡ ਭਟੱਲਾ ਨਹਿਰ ਦੇ ਸਾਈਫਨ ਵਿਚੋਂ ਇਕ ਔਰਤ ਦੀ ਗਲੀ-ਸੜੀ ਹਾਲਾਤ ’ਚ ਲਾਸ਼ ਬਰਾਮਦ ਹੋਈ ਹੈ। ਜਿਸ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਕੁਝ ਵਿਅਕਤੀਆਂ ਵੱਲੋਂ ਨਹਿਰ ਦੇ ਪਾਣੀ ’ਤੇ ਲਾਸ਼ ਤੈਰਦੀ ਹੋਈ ਵੇਖੀ ਗਈ। ਜਿਸ ਦੀ ਜਾਣਕਾਰੀ ਪਿੰਡ ਦੇ ਸਰਪੰਚ ਨੂੰ ਦਿੱਤੀ ਗਈ। ਪਿੰਡ ਦੇ ਸਰਪੰਚ ਅਤੇ ਹੋਰ ਪਿੰਡ ਵਾਸੀਆਂ ਨੇ ਮੌਕੇ ’ਤੇ ਪਹੁੰਚੇ ਅਤੇ ਇਸ ਸਬੰਧੀ ਗੜ੍ਹਦੀਵਾਲਾ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਐੱਚ. ਐੱਸ. ਓ. ਪਰਮਿੰਦਰ ਸਿੰਘ ਧੁੱਤ ਪੁਲਸ ਪਾਰਟੀ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਔਰਤ ਦੀ ਲਾਸ਼ ਨੂੰ ਨਹਿਰ ’ਚੋਂ ਕਢਵਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਬਦਲਾਅ
ਇਸ ਸਬੰਧੀ ਐੱਸ. ਐੱਸ. ਓ. ਪਰਮਿੰਦਰ ਸਿੰਘ ਧੁੱਤ ਨੇ ਦੱਸਿਆ ਕਿ ਔਰਤ ਦੀ ਲਾਸ਼ ਕਾਫ਼ੀ ਗਲੀ-ਸੜੀ ਹੋਈ ਸੀ, ਜਿਸ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਸ਼ਨਾਖਤ ਲਈ ਮੁਕੇਰੀਆਂ ਹਾਜੀਪੁਰ ਤਲਵਾੜਾ ਆਦਿ ਸਬੰਧਤ ਥਾਣਿਆਂ ਨੂੰ ਸੂਚਿਤ ਕੀਤਾ ਗਿਆ ਹੈ। ਫਿਲਹਾਲ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਸਕੂਲਾਂ 'ਚ ਵੱਧ ਗਈਆਂ ਛੁੱਟੀਆਂ! ਹੁਣ ਇੰਨੀ ਤਾਰੀਖ਼ ਤੱਕ ਨਹੀਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਬਦਲਾਅ
NEXT STORY