ਜਲੰਧਰ (ਮਹੇਸ਼) : ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਦੇ ਕਈ ਮਾਮਲਿਆਂ 'ਚ ਨਾਮਜ਼ਦ ਔਰਤ ਨੂੰ ਥਾਣਾ ਪਤਾਰਾ ਦੀ ਪੁਲਸ ਨੇ 10 ਗ੍ਰਾਮ ਹੈਰੋਇਨ ਤੇ 50 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਪਤਾਰਾ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਐੱਸ. ਆਈ. ਜਸਪਾਲ ਸਿੰਘ ਦੀ ਅਗਵਾਈ 'ਚ ਪਿੰਡ ਤੱਲ੍ਹਣ ਵਿਚ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਤੇਜ਼ ਰਫ਼ਤਾਰ ਐਕਟਿਵਾ ’ਤੇ ਆ ਰਹੀ ਔਰਤ ਨੂੰ ਚੈਕਿੰਗ ਲਈ ਰੋਕਿਆ ਗਿਆ, ਜਿਸ ਨੇ ਆਪਣਾ ਨਾਂ ਜਸਵਿੰਦਰ ਕੌਰ ਪਤਨੀ ਬਲਵਿੰਦਰਪਾਲ ਵਾਸੀ ਪਿੰਡ ਤੱਲ੍ਹਣ ਥਾਣਾ ਪਤਾਰਾ ਜ਼ਿਲ੍ਹਾ ਜਲੰਧਰ ਦੱਸਿਆ।
ਇਹ ਵੀ ਪੜ੍ਹੋ : ਅਮਰਪੁਰਾ 'ਚ ਗੁੰਡਾਗਰਦੀ, ਫਾਇਰਿੰਗ ਕਰ ਰਹੇ ਬਦਮਾਸ਼ ਪੁਲਸ ਕਮਿਸ਼ਨਰ ਦਾ ਕਾਫਲਾ ਦੇਖ ਭੱਜੇ
ਐਕਟਿਵਾ ਦੀ ਤਲਾਸ਼ੀ ਲੈਣ ’ਤੇ ਪੁਲਸ ਪਾਰਟੀ ਨੂੰ ਉਕਤ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ 'ਚ ਲੈ ਕੇ ਉਕਤ ਔਰਤ ਜਸਵਿੰਦਰ ਕੌਰ ਖ਼ਿਲਾਫ਼ ਥਾਣਾ ਪਤਾਰਾ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ 31 ਨੰਬਰ ਐੱਫ. ਆਈ. ਆਰ. ਦਰਜ ਕੀਤੀ। ਜਾਂਚ 'ਚ ਪਤਾ ਲੱਗਾ ਹੈ ਕਿ ਔਰਤ ਖ਼ਿਲਾਫ਼ ਥਾਣਾ ਪਤਾਰਾ ਅਤੇ ਰਾਮਾ ਮੰਡੀ ਵਿਚ ਆਬਕਾਰੀ ਐਕਟ ਤਹਿਤ ਕਈ ਮਾਮਲੇ ਦਰਜ ਹਨ। ਵੀਰਵਾਰ ਨੂੰ ਸਵੇਰੇ ਔਰਤ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਔਰਤ ਦੀ ਐਕਟਿਵਾ ਵੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਈ ਹੈ। ਉਸ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦਿਨ-ਦਿਹਾੜੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਦਿਨ-ਦਿਹਾੜੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ (ਵੀਡੀਓ)
NEXT STORY