ਸੈਲਾ ਖੁਰਦ (ਰਾਜੇਸ਼ ਅਰੋੜਾ)- ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਸਥਾਨਿਕ ਪੁਲਸ ਨੇ ਇੱਕ ਪ੍ਰਵਾਸੀ ਔਰਤ ਨੂੰ ਇੱਕ ਕਿਲੋ ਅਫੀਮ ਸਮੇਤ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ ਹੈ।
ਥਾਣਾ ਮੁਖੀ ਮਾਹਿਲਪੁਰ ਬਲਜਿੰਦਰ ਸਿੰਘ ਮੱਲ੍ਹੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸੁਰਿੰਦਰ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਮਿੰਦਰ ਸਿੰਘ ਡੀ.ਐੱਸ.ਪੀ. ਗੜ੍ਹਸ਼ੰਕਰ ਦੀਆਂ ਹਦਾਇਤਾਂ ਅਨੁਸਾਰ ਐੱਸ.ਆਈ. ਬਲਜਿੰਦਰ ਸਿੰਘ ਮੱਲ੍ਹੀ ਥਾਣਾ ਮੁਖੀ ਮਾਹਿਲਪੁਰ ਦੀ ਦੇਖ ਰੇਖ ਹੇਠ ਏ.ਐੱਸ.ਆਈ. ਓਂਕਾਰ ਸਿੰਘ ਚੋਕੀ ਇੰਚਾਰਜ ਸੈਲਾ ਖੁਰਦ ਪੁਲਿਸ ਪਾਰਟੀ ਨਾਲ ਨਾਕਾਬੰਦੀ ਦੌਰਾਨ ਮੇਨ ਰੋਡ ਅੱਡਾ ਬਡੋ ਆਣ ਵਿਖੇ ਮੌਜੂਦ ਸੀ।
ਇਹ ਵੀ ਪੜ੍ਹੋ- ਗੈਂਗਸਟਰ ਗੋਲਡੀ ਬਰਾੜ ਨੇ ਹੁਣ ਰੂਸ 'ਚ ਖੇਡੀ ਖੂਨੀ ਖੇਡ, ਭੂਪੀ ਰਾਣਾ ਗੈਂਗ ਦੇ ਮੈਂਬਰ ਦਾ ਸਿਰ ਵੱਢ ਕੇ ਕਰਵਾਇਆ ਕਤਲ
ਇਸ ਦੌਰਾਨ ਪਿੰਡ ਬਡੋ ਆਣ ਪਾਸਿਓਂ ਪੈਦਲ ਆ ਰਹੀ ਔਰਤ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਸ ਦਾ ਨਾਂ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਮੰਜੂ ਦੇਵੀ ਪਤਨੀ ਭੀਮ ਰਾਜ ਵਾਸੀ ਕਾਠੀਆਰ ਜ਼ਿਲ੍ਹਾ ਕਠੀਆਰ ਪ੍ਰਾਂਤ ਬਿਹਾਰ ਦੱਸਿਆ। ਇਸ ਤੋਂ ਬਾਅਦ ਜਦੋਂ ਉਸ ਦੇ ਹੱਥ ਚ ਫੜੇ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ। ਪੁਲਸ ਨੇ ਉਕਤ ਔਰਤ ਖਿਲਾਫ 18-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰ ਗਿਆ ਭਾਣਾ, ਭਿਆਨਕ ਹਾਦਸੇ 'ਚ 4 ਲੋਕਾਂ ਦੀ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕਸਭਾ ਚੋਣਾਂ ਨੁੰ ਵੇਖਦਿਆਂ ਦਸੂਹਾ ਪੁਲਸ ਨੇ ਕੱਢਿਆ ਫਲੈਗ ਮਾਰਚ
NEXT STORY