ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਟਾਂਡਾ ਪੁਲਸ ਦੀ ਟੀਮ ਨੇ ਪਿੰਡ ਹੰਬੜਾ ਨੇੜੇ ਇਕ ਜਨਾਨੀ ਨੂੰ ਨਸ਼ੇ ਵਾਲੇ ਕੈਪਸੂਲਾਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਥਾਣੇਦਾਰ ਮਹੇਸ਼ ਕੁਮਾਰ ਦੀ ਟੀਮ ਵੱਲੋਂ ਕਾਬੂ ਕੀਤੀ ਗਈ ਮੁਲਜ਼ਮ ਦੀ ਪਛਾਣ ਸੀਮਾ ਪਤਨੀ ਰਣਜੀਤ ਨਿਵਾਸੀ ਵਾਰਡ ਨੰਬਰ 8 ਮਿਆਣੀ ਰੋਡ ਟਾਂਡਾ ਦੇ ਰੂਪ 'ਚ ਹੋਈ ਹੈ।
ਇਹ ਵੀ ਪੜ੍ਹੋ: 25 ਕਰੋੜ ਦੀ ਠੱਗੀ ਦੇ ਮਾਮਲੇ 'ਚ ਜਲੰਧਰ ਪੁਲਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ
ਉਨ੍ਹਾਂ ਦੱਸਿਆ ਕਿ ਪੁਲਸ ਦੀ ਟੀਮ ਨੇ ਗਸ਼ਤ ਦੌਰਾਨ ਇਸ ਮੁਲਜ਼ਮ ਨੂੰ ਹੰਬੜਾ ਨਜ਼ਦੀਕ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਪਾਬੰਦੀਸ਼ੁਦਾ ਨਸ਼ੇ ਦੇ 10 ਹਜ਼ਾਰ ਕੈਪਸੂਲ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ.ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਲੁਧਿਆਣਾ ਦੇ ਮੁਕਾਬਲੇ ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦੀ ਰਫ਼ਤਾਰ ਦੁੱਗਣੀ, ਸਾਹਮਣੇ ਆਈ ਹੈਰਾਨ ਕਰਦੀ ਰਿਪੋਰਟ
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਆਫ਼ਤ: ਵੱਡੀ ਗਿਣਤੀ 'ਚ ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 6200 ਤੋਂ ਪਾਰ
NEXT STORY