ਬੰਗਾ (ਰਾਕੇਸ਼ ਅਰੋੜਾ)-ਥਾਣਾ ਸਦਰ ਬੰਗਾ ਪੁਲਸ ਦੁਆਰਾ 4.79 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਥਾਣਾ ਸਦਰ ਦੇ ਐੱਸ. ਐੱਚ. ਓ. ਕਮ ਐੱਸ. ਆਈ. ਰਾਮ ਪਾਲ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ ’ਤੇ ਸਵਾਰ ਹੋ ਕੇ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਦਰ ਤੋਂ ਗੜ੍ਹਸ਼ੰਕਰ ਰੋਡ ਰਾਹੀਂ ਪਿੰਡ ਨੋਰ–ਭੋਰਾ ਵੱਲ ਨੂੰ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਮੁੱਖ ਗੜ੍ਹਸ਼ੰਕਰ ਰੋਡ ਤੋਂ ਪਿੰਡ ਭੋਰਾ ਵੱਲ ਨੂੰ ਮਹਿਜ਼ 400 ਮੀਟਰ ਦੂਰ ਪੁੱਜੇ ਤਾਂ ਪਿੰਡ ਭੋਰਾ ਦੀ ਤਰਫੋ ਇਕ ਔਰਤ ਪੈਦਲ ਆਉਂਦੀ ਵਿਖਾਈ ਦਿੱਤੀ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਮੇਨ ਚੌਂਕ ਵੱਲ ਆਉਣ ਵਾਲੇ ਦੇਣ ਧਿਆਨ! ਚੁੱਕਿਆ ਜਾ ਰਿਹੈ ਵੱਡਾ ਕਦਮ
ਉਹ ਔਰਤ ਸਾਹਮਣੇ ਤੋਂ ਪੁਲਸ ਆਉਂਦੀ ਗੱਡੀ ਨੂੰ ਵੇਖ ਘਬਰਾ ਗਈ ਅਤੇ ਇਕਦਮ ਆਪਣੇ ਖੱਬੇ ਪਾਸੇ ਨੂੰ ਮੁੜ ਗਈ ਅਤੇ ਮੁੜਦੇ ਸਾਰ ਹੀ ਉਸ ਨੇ ਆਪਣੇ ਹੱਥ ਵਿਚ ਫੜ੍ਹਿਆ ਇਕ ਲਿਫ਼ਾਫ਼ਾ ਸੜਕ ਕਿਨਾਰੇ ਲੱਗਦੇ ਕੱਚੇ ਸਥਾਨ ਨਜ਼ਦੀਕ ਉੱਘੇ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ, ਜਿਸ ਨੂੰ ਉਨ੍ਹਾਂ ਨੇ ਸਾਥੀ ਲੇਡੀ ਕਾਂਸਟੇਬਲ ਦੀ ਮਦਦ ਨਾਲ ਸ਼ੱਕ ਦੇ ਬਿਨਾਂ ’ਤੇ ਰੋਕ ਕੇ ਉਸ ਦਾ ਨਾਂ ਪਤਾ ਪੁੱਛਿਆ ਤਾਂ ਉਕਤ ਨੇ ਆਪਣਾ ਨਾਂ ਜਸਵਿੰਦਰ ਕੌਰ ਉਰਫ਼ ਪਾਲੋ ਪਤਨੀ ਸਤਨਾਮ ਸਿੰਘ ਨਿਵਾਸੀ ਭੋਰਾ ਦੱਸਿਆ।
ਇਹ ਵੀ ਪੜ੍ਹੋ: Punjab:ਕੋਠੀ 'ਚ ਕੰਮ ਕਰਦੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਮਰੇ ਦੇ ਅੰਦਰਲਾ ਹਾਲ ਵੇਖ ਸਹਿਮੇ ਲੋਕ
ਉਨ੍ਹਾਂ ਦੱਸਿਆ ਜਦੋਂ ਪੁਲਸ ਪਾਰਟੀ ਵੱਲੋਂ ਉਸ ਦੁਆਰਾ ਘਾਹ ਫੂਸ ਵੱਲ ਸੁੱਟੇ ਲਿਫ਼ਾਫ਼ੇ ਨੂੰ ਚੁੱਕ ਕੇ ਉਸ ਦੀ ਜਾਂਚ ਕੀਤੀ ਤਾ ਉਸ ਵਿਚੋਂ 4.70 ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਕਤ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਕਾਰਵਾਈ ਕਰਦੇ ਹੋਏ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਔਰਤ ਨੂੰ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਦੇ ਇਸ ਮੇਨ ਚੌਂਕ ਵੱਲ ਆਉਣ ਵਾਲੇ ਦੇਣ ਧਿਆਨ! ਚੁੱਕਿਆ ਜਾ ਰਿਹੈ ਵੱਡਾ ਕਦਮ
NEXT STORY