ਬੰਗਾ (ਅਰੋੜਾ)- ਥਾਣਾ ਸਿਟੀ ਬੰਗਾ ਪੁਲਸ ਨੇ 6 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਬੰਗਾ ਦੇ ਐੱਸ. ਐੱਚ. ਓ. ਐੱਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ ’ਚ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਸ਼ਮਸ਼ਾਨਘਾਟ ਪਿੰਡ ਖਟਕੜ ਖੁਰਦ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਇਕ ਔਰਤ ਪੈਦਲ ਆਉਂਦੀ ਵਿਖਾਈ ਦਿੱਤੀ।
ਔਰਤ ਪੁਲਸ ਦੀ ਗੱਡੀ ਵੇਖ ਕੇ ਘਬਰਾ ਗਈ ਅਤੇ ਉਸ ਨੇ ਇਕ ਲਿਫ਼ਾਫ਼ਾ ਘਾਹ ਵੱਲ ਸੁੱਟ ਦਿੱਤਾ ਅਤੇ ਤੇਜ਼ੀ ਨਾਲ ਖਿਸਕਣ ਲੱਗੀ ।ਉਨ੍ਹਾਂ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਔਰਤ ਨੂੰ ਕਾਬੂ ਕੀਤਾ। ਜਾਂਚ ਦੌਰਾਨ ਔਰਤ ਦੀ ਪਛਾਣ ਗੀਤਾ ਵਾਸੀ ਮੁਹੱਲਾ ਮੁਕਤਪੁਰਾ ਬੰਗਾ , ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ। ਜਦੋਂ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਔਰਤ ਨੂੰ ਕਾਬੂ ਕਰਕੇ ਥਾਣਾ ਸਿਟੀ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ
NEXT STORY