ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਹਰਸੀ ਪਿੰਡ ਵਿਖੇ ਪੀਰਾਂ ਦੇ ਸਥਾਨ ਨੇੜਿਓਂ ਇਕ ਔਰਤ ਨੂੰ 130 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਟਾਂਡਾ ਦੀ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਐੱਸ. ਆਈ. ਮਹੇਸ਼ ਕੁਮਾਰ ਦੀ ਅਗਵਾਈ ਵਾਲੀ ਪੁਲਸ ਟੀਮ ਨੇ ਗਸ਼ਤ ਦੌਰਾਨ ਉਕਤ ਔਰਤ ਨੂੰ ਕਾਬੂ ਕੀਤਾ। ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਛਾਣ ਮਨਜੀਤ ਕੌਰ ਪਤਨੀ ਪ੍ਰਿਤਪਾਲ ਸਿੰਘ ਵਾਸੀ ਸਮਰਾਏ (ਬਟਾਲਾ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਔਰਤ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
NEXT STORY