ਟਾਂਡਾ ਉੜਮੁੜ (ਵਰਿੰਦਰ ਮੋਮੀ, ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਇਕ ਔਰਤ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਾਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ 'ਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਏ. ਐੱਸ. ਆਈ. ਮਹੇਸ਼ ਕੁਮਾਰ ਦੀ ਟੀਮ ਵੱਲੋਂ ਸ਼ਿਮਲਾ ਪਹਾੜੀ ਨਜ਼ਦੀਕ ਗ੍ਰਿਫ਼ਤਾਰ ਕੀਤੇ ਗਈ ਔਰਤ ਦੀ ਪਛਾਣ ਸੀਮਾ ਪਤਨੀ ਰਣਜੀਤ ਬਸਤੀ ਸਾਂਸੀਆਂ ਟਾਂਡਾ ਵਜੋਂ ਹੋਈ ਹੈ ਅਤੇ ਪੁਲਸ ਨੇ ਉਸ ਕੋਲੋਂ 43 ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਕਰਦੇ ਹੋਏ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ! ਜਲੰਧਰ 'ਚ ਅੱਜ ਤੋਂ 22 ਨਵੰਬਰ ਤੱਕ ਅਗਨੀਵੀਰ ਭਰਤੀ ਰੈਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ! ਜਲੰਧਰ 'ਚ ਅੱਜ ਤੋਂ 22 ਨਵੰਬਰ ਤੱਕ ਅਗਨੀਵੀਰ ਭਰਤੀ ਰੈਲੀ
NEXT STORY