ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਟਾਂਡਾ ਪੁਲਸ ਨੇ ਇਕ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਜਬਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਅਨਮੋਲ ਦੀਪ ਕੌਰ ਪੁੱਤਰੀ ਸੁਲੱਖਣ ਸਿੰਘ ਵਾਸੀ ਹੰਬੜਾਂ ਹਾਲ ਵਾਸੀ ਬੁਲਾਵਾੜੀ ਸਾਧੂ ਆਸ਼ਰਮ ਹੁਸ਼ਿਆਰਪੁਰ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਪਤੀ ਉਪਨੀਤ ਸਿੰਘ ਪੁੱਤਰ ਸੋਢੀ ਸਿੰਘ ਵਾਸੀ ਸ਼ੇਰਪੁਰ ਗਲਿੱਡ ਦੇ ਖਿਲਾਫ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਵਿਦੇਸ਼ 'ਚੋਂ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
ਆਪਣੇ ਬਿਆਨ ਵਿਚ ਅਨਮੋਲ ਦੀਪ ਨੇ ਦੋਸ਼ ਲਾਇਆ ਸੀ ਕਿ ਉਸ ਦਾ ਸਹੁਰਾ ਪਰਿਵਾਰ ਦਾਜ ਦੀ ਮੰਗ ਨੂੰ ਲੈਕੇ ਤੰਗ ਪਰੇਸ਼ਾਨ ਕਰਦੇ ਹਨ ਅਤੇ 25 ਲੱਖ ਦੀ ਮੰਗ ਪੂਰੀ ਨਾ ਹੋਣ ਕਰਕੇ ਉਸ ਨਾਲ ਮਾਰ ਕੁਟਾਈ ਕੀਤੀ ਗਈ ਅਤੇ ਕਮਰੇ ਵਿਚ ਬੰਦ ਰੱਖਿਆ ਗਿਆ। ਸ਼ਿਕਾਇਤ ਮਿਲਣ ਉਪਰੰਤ ਉੱਪ ਕਪਤਾਨ ਪੁਲਸ ਪੀ. ਬੀ. ਆਈ. ਕ੍ਰਾਈਮ ਅਗੇਂਸਟ ਵੂਮਨ ਐਂਡ ਚਿਲਡਰਨ ਵੱਲੋ ਕੀਤੀ ਪੜਤਾਲ ਤੋਂ ਬਾਅਦ ਹੁਣ ਇਹ ਮਾਮਲਾ ਦਰਜ ਹੋਇਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਰਾਜੇਸ਼ ਕੁਮਾਰ ਹੁਣ ਅਗਲੀ ਕਾਰਵਾਈ ਕਰਨਗੇ।
ਇਹ ਵੀ ਪੜ੍ਹੋ: 'ਨਿੰਬੂ' ਨੇ ਮੁਸੀਬਤ 'ਚ ਪਾਇਆ ਕਪੂਰਥਲਾ ਜੇਲ੍ਹ ਦਾ ਸੁਪਰਡੈਂਟ, ਹੋਇਆ ਸਸਪੈਂਡ, ਜਾਣੋ ਪੂਰਾ ਮਾਮਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੀ ‘ਆਪ’ ਸਰਕਾਰ ਦੇ ਘੇਰੇ ’ਚ ਨਹੀਂ ਆਉਂਦੀ ਜਲੰਧਰ ਸਮਾਰਟ ਸਿਟੀ ਕੰਪਨੀ, ਕਰੋੜਾਂ ਦੇ ਸਕੈਂਡਲ ਦੀ ਨਹੀਂ ਕਰ ਰਹੀ ਜਾਂਚ
NEXT STORY