ਟਾਂਡਾ ਉੜਮੁੜ (ਪਰਮਜੀ ਮੋਮੀ, ਵਰਿੰਦਰ ਪੰਡਿਤ)-ਪਿੰਡ ਬਘਿਆੜੀ ਵਿਖੇ ਗਲੀ 'ਚ ਇੱਟਾਂ ਰੱਖਣ ਤੋਂ ਰੋਕਣ ਲਈ ਹੋਏ ਵਿਵਾਦ ਕਾਰਨ ਇਕ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ਅਧੀਨ ਟਾਂਡਾ ਪੁਲਸ ਨੇ ਪਿੰਡ ਦੇ ਸਰਪੰਚ ਸਮੇਤ 7 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਐੱਸ. ਐੱਚ. ਓ. ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਭਜਨੋ ਪਤਨੀ ਗੁਲਜਾਰ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਪਿੰਡ ਦੇ ਸਰਪੰਚ ਕਰਮ ਬਾਲ ਸਿੰਘ ਪੁੱਤਰ ਕੁਲਦੀਪ ਸਿੰਘ, ਸਤਵਿੰਦਰ ਸਿੰਘ ਪੁੱਤਰ ਉਜਾਗਰ ਸਿੰਘ, ਅਮੀਰ ਸਿੰਘ ਪੁੱਤਰ ਅਵਤਾਰ ਸਿੰਘ, ਸੰਦੀਪ ਸਿੰਘ ਉਰਫ਼ ਸੋਨੂੰ ਪੁੱਤਰ ਮਘਰ ਸਿੰਘ, ਗੁਰਜੀਤ ਸਿੰਘ ਉਰਫ਼ ਜੀਤਾ ਪੁੱਤਰ ਸੰਤੋਖ ਸਿੰਘ, ਜਸਕਰਨ ਸਿੰਘ ਪੁੱਤਰ ਕਮਲਜੀਤ ਸਿੰਘ, ਦਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਸਾਰੇ ਹੀ ਵਾਸੀਆਨ ਪਿੰਡ ਬਘਿਆੜੀ ਖ਼ਿਲਾਫ਼ ਵੱਖ-ਵੱਖ ਧਾਰਾ ਅਧੀਨ ਕੀਤਾ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...
ਥਾਣਾ ਮੁਖੀ ਟਾਂਡਾ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਕੁੱਟਮਾਰ ਦਾ ਸ਼ਿਕਾਰ ਹੋਈ ਭਜਨੋ ਨੇ ਦੋਸ਼ ਲਗਾਇਆ ਕਿ ਬੀਤੀ 19 ਜੁਲਾਈ ਨੂੰ ਜਦੋਂ ਉਹ ਆਪਣੇ ਪਲਾਟ ਦੇ ਸਾਹਮਣੇ ਵਾਲੀ ਗਲੀ 'ਚ ਇੱਟਾਂ ਰੱਖ ਰਹੇ ਸੀ ਤਾਂ ਅਮੀਰ ਸਿੰਘ ਸਮੇਤ ਉਕਤ ਸਾਰੇ ਦੋਸ਼ੀਆਂ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਗੰਭੀਰ ਜ਼ਖ਼ਮੀ ਕਰ ਦਿੱਤਾ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਜੀਪੁਰ ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ
NEXT STORY