ਜਲੰਧਰ (ਮਾਹੀ)- ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਪਿੰਡ ਲਿੱਧੜਾਂ ਦੇ ਨਜ਼ਦੀਕ ਹਾਈਵੇਅ ਪਾਰ ਕਰ ਰਹੀ ਬਜ਼ੁਰਗ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਸੂਚਨਾ ਹੈ। ਇਸ ਹਾਦਸੇ ਦੀ ਸੂਚਨਾ ਰਾਹਗੀਰਾਂ ਵੱਲੋਂ ਪੁਲਸ ਕੰਟਰੋਲ ਰੂਮ ’ਤੇ ਦਿੱਤੀ। ਸੂਚਨਾ ਮਿਲਦੇ ਹੀ ਹੈਲਪ ਲਾਈਨ 112 ਦੀ ਟੀਮ ਤੇ ਏ. ਐੱਸ. ਆਈ. ਨਿਰੰਜਣ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਰੱਖਵਾ ਦਿੱਤੀ ਗਈ ਹੈ। ਇਸ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ :ਦਿੱਲੀ ਦੇ ਲੋਕਾਂ ਲਈ ਵੱਡੇ ਤੋਂ ਵੱਡੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਾਂ : ਭਗਵੰਤ ਮਾਨ
ਇਸ ਸਬੰਧੀ ਏ. ਐੱਸ. ਆਈ. ਨਿਰੰਜਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਜੋਗਿੰਦਰ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਗੁਲਮੋਹਰ ਕਾਲੋਨੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਕਢਵਾਈ ਜਾ ਰਹੀ ਹੈ ਤਾਂ ਕਿ ਜੋ ਵਾਹਨ ਟੱਕਰ ਮਾਰ ਕੇ ਗਿਆ ਹੈ, ਉਸ ਦੀ ਸ਼ਨਾਖਤ ਕੀਤੀ ਜਾ ਸਕੇ। ਫਿਲਹਾਲ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ Alert, ਪਵੇਗਾ ਭਾਰੀ ਮੀਂਹ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ ਦੇ ਲੋਕਾਂ ਲਈ ਵੱਡੇ ਤੋਂ ਵੱਡੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਾਂ : ਭਗਵੰਤ ਮਾਨ
NEXT STORY