ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਹਾਈਵੇਅ 'ਤੇ ਫੋਕਲ ਪੁਆਇੰਟ ਟਾਂਡਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਅਤੇ ਪੁੱਤਰ ਜ਼ਖ਼ਮੀ ਹੋਇਆ ਹੈ। ਹਾਦਸਾ ਸਵੇਰੇ 10 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਪਿੰਡ ਤਲਵੰਡੀ ਝੰਡੇਰ ਤੋਂ ਦਸੂਹਾ ਦੇ ਕਿਸੇ ਧਾਰਮਿਕ ਸਥਾਨ 'ਤੇ ਜਾ ਰਹੇ ਮੋਟਰਸਾਈਕਲ ਸਵਾਰ ਪਰਿਵਾਰ ਦੇ ਜੀਅ ਟਰੱਕ ਦੀ ਲਪੇਟ ਵਿਚ ਆ ਗਏ। ਹਾਦਸੇ ਕਾਰਨ ਰਾਜਵਿੰਦਰ ਕੌਰ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਜਿਸ ਦਾ ਸਰੀਰ ਬੁਰੀ ਤਰਾਂ ਦਰੜਿਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਪਾਵਰਕਾਮ ਨੇ ਖਿੱਚੀ ਵੱਡੀ ਤਿਆਰੀ ! ਇਨ੍ਹਾਂ ਖ਼ਪਤਕਾਰਾਂ ਨੂੰ ਠੋਕਿਆ ਲੱਖਾਂ ਦਾ ਜੁਰਮਾਨਾ
ਹਾਦਸੇ ਵਿਚ ਉਸ ਦਾ ਪਤੀ ਗੁਰਨਾਮ ਸਿੰਘ ਅਤੇ 8 ਵਰ੍ਹਿਆਂ ਦਾ ਪੁੱਤਰ ਯੁਵਰਾਜ ਸਿੰਘ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਥਾਣੇਦਾਰ ਬਲਜੀਤ ਸਿੰਘ ਅਤੇ ਆਂਚਲ ਨੇ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਦੀ ਟੀਮ ਨੇ ਜ਼ਖ਼ਮੀਆਂ ਨੂੰ ਮੁੱਢਲੀ ਮੈਡੀਕਲ ਮਦਦ ਦਿੱਤੀ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਜ਼ਖ਼ਮੀਆਂ ਦਾ ਹਾਲ ਪੁੱਛਿਆ। ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਲਈ ਜ਼ਿੰਮੇਵਾਰ ਟਰੱਕ ਨੂੰ ਕਬਜ਼ੇ ਵਿਚ ਲਿਆ ਅਤੇ ਚਾਲਕ ਜੁਬੇਰ ਅਹਮਦ ਵਾਸੀ ਸ਼ੋਪੀਆਂ (ਜੰਮੂ ਕਸ਼ਮੀਰ ) ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਹਾਦਸਾ! ਪਰਿਵਾਰ ਦੀਆਂ ਅੱਖਾਂ ਸਾਹਮਣੇ ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੀਲੇ ਪਾਊਡਰ ਸਮੇਤ 3 ਮੁਲਜ਼ਮ ਗ੍ਰਿਫ਼ਤਾਰ, ਤਿਉਹਾਰਾਂ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਨਾਕਾਬੰਦੀ
NEXT STORY