ਕਪੂਰਥਲਾ- ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰੇ ਜਾਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਤਲਵੰਡੀ ਚੌਧਰੀਆਂ ਨੇੜੇ ਅਣਪਛਾਤੇ ਵਾਹਨ ਵੱਲੋਂ ਸਕੂਟਰੀ ਨੂੰ ਟੱਕਰ ਮਾਰੇ ਜਾਣ ਕਾਰਨ ਸੱਸ ਤੇ ਨੂੰਹ ਦੋਵੇਂ ਜ਼ਖ਼ਮੀ ਹੋ ਗਈਆਂ। ਮੌਕੇ ਉਤੇ ਦੋਹਾਂ ਨੂੰ ਰਾਹਗੀਰਾਂ ਨੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਸੱਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਮੁਅੱਤਲ SHO ਦੇ ਮਾਮਲੇ 'ਚ ਨਵਾਂ ਮੋੜ, ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀ ਐਂਟਰੀ
ਜਾਣਕਾਰੀ ਦਿੰਦੇ ਜੋਤੀ ਪਤਨੀ ਹਰਮਨ ਵਾਸੀ ਹੁਸੈਨਪੁਰ ਨੇ ਦੱਸਿਆ ਕਿ ਉਹ ਆਪਣੀ ਸੱਸ ਬੀਰੋ ਪਤਨੀ ਜੋਗਿੰਦਰ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਹੁਸੈਨਪੁਰ ਵੱਲ ਨੂੰ ਆ ਰਹੇ ਸਨ। ਜਦੋਂ ਉਹ ਤਲਵੰਡੀ ਨੇੜੇ ਤੇਲ ਪਵਾਉਣ ਲਈ ਰੁਕੇ ਤਾਂ ਇਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਦੀ ਸਕੂਟਰੀ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਵਿਚ ਉਹ ਦੋਵੇਂ ਜ਼ਖ਼ਮੀ ਹੋ ਗਈਆਂ। ਮੌਕੇ ਉਤੇ ਰਾਹਗੀਰਾਂ ਨੇ ਪਹਿਲਾਂ ਮੁੱਢਲਾ ਸਿਹਤ ਕੇਂਦਰ ਟਿੱਬਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ। ਉਨ੍ਹਾਂ ਦੀ ਸੱਸ ਦੀ ਹਾਲਤ ਨੂੰ ਵੇਖਦੇ ਹੋਏ ਡਿਊਟੀ ਡਾ. ਵਿਜੇ ਵੱਲੋਂ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ। ਉਸ ਦੀ ਸੱਸ ਨੂੰ ਲਿਜਾਣ ਲੱਗੇ ਤਾਂ ਉਸ ਦੀ ਮੌਤ ਹੋ ਗਈ। ਇਸ ਸੰਬੰਧੀ ਸਬੰਧਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਦੋ ਦਿਨ ਪਹਿਲਾਂ ਹੀ ਵਿਦੇਸ਼ੋਂ ਪਰਤੀ ਸੀ ਧੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਮੁਅੱਤਲ SHO ਦੇ ਮਾਮਲੇ 'ਚ ਨਵਾਂ ਮੋੜ, ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀ ਐਂਟਰੀ
NEXT STORY