ਜਲੰਧਰ (ਸੁਨੀਲ)–ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਸਥਿਤ ਐੱਨ. ਆਈ. ਟੀ. ਕਾਲਜ ਦੇ ਸਾਹਮਣੇ ਕਾਰ ਨੂੰ ਟਿੱਪਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਔਰਤ ਦੀ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦੇ ਦਿੱਤੀ ਗਈ ਅਤੇ ਏ. ਐੱਸ. ਆਈ. ਰਾਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਏਅਰਪੋਰਟ 'ਚ ਬਦਲਿਆ ਗਿਆ ਫਲਾਈਟਸ ਦਾ ਸਮਾਂ, ਜਾਣੋ ਨਵੀਂ Timing
ਏ. ਐੱਸ. ਆਈ. ਰਾਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਵਿਚ ਤਾਇਨਾਤ ਹਵਲਦਾਰ ਸੁਨੀਲ ਸਿੰਘ ਆਪਣੇ ਪਰਿਵਾਰ ਨਾਲ ਜਲੰਧਰ ਮਾਰਕੀਟ ਵਿਚੋਂ ਵਾਪਸ ਆ ਰਹੇ ਸਨ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸ਼ਾਲੂ, ਬੱਚੇ ਦਾਨਿਸ਼ ਅਤੇ ਨੰਦਿਨੀ ਅਤੇ ਇਕ ਜਾਣਕਾਰ ਔਰਤ ਨਗੀਨਾ ਵੀ ਸੀ। ਜਦੋਂ ਉਹ ਜਲੰਧਰ-ਅੰਮ੍ਰਿਤਸਰ ਹਾਈਵੇ ’ਤੇ ਸਥਿਤ ਐੱਨ. ਆਈ. ਟੀ. ਕਾਲਜ ਕੋਲ ਪਹੁੰਚੇ ਤਾਂ ਬੱਚਿਆਂ ਵੱਲੋਂ ਬਾਥਰੂਮ ਜਾਣ ਕਾਰਨ ਹਵਲਦਾਰ ਸੁਨੀਲ ਸਿੰਘ ਨੇ ਗੱਡੀ ਨੂੰ ਸਾਈਡ ’ਤੇ ਲਗਾਇਆ।
ਇਹ ਵੀ ਪੜ੍ਹੋ: ਪੰਜਾਬ 'ਚ ਕਬੱਡੀ ਖਿਡਾਰੀ ਦਾ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗ ਨੇ ਲਈ ਜ਼ਿੰਮੇਵਾਰੀ
ਇੰਨੇ ਵਿਚ ਪਿੱਛਿਓਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਨਗੀਨਾ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕਾ ਨਗੀਨਾ ਜੰਮੂ ਦੀ ਰਹਿਣ ਵਾਲੀ ਸੀ ਅਤੇ ਕੰਪਨੀ ਵਿਚ ਸਵੀਪਰ ਵਜੋਂ ਕੰਮ ਕਰਦੀ ਸੀ। ਹਵਲਦਾਰ ਸੁਨੀਲ ਸਿੰਘ ਦੀ ਪਤਨੀ ਸ਼ਾਲੂ ਨੇ ਦੱਸਿਆ ਕਿ ਹਾਦਸੇ ਦੌਰਾਨ ਉਨ੍ਹਾਂ ਨੇ ਮਦਦ ਲਈ ਕਈ ਵਾਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਵੀ ਉਨ੍ਹਾਂ ਦੀ ਮਦਦ ਨਹੀਂ ਕੀਤੀ। ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਟਿੱਪਰ ਨੂੰ ਜ਼ਬਤ ਕਰ ਲਿਆ ਹੈ ਅਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਡਰਾਈਵਰ ਖ਼ਿਲਾਫ਼ ਤੇਜ਼ ਰਫਤਾਰ ਵਾਹਨ ਚਲਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸਜਾਏ ਗਏ ਅਲੌਕਿਕ ਜਲੌਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦੁਆਰਾ ਸ਼ਹੀਦਾਂ ਤੱਲ੍ਹਣ ’ਚ ਹੋਏ ਕੀਰਤਨ ਦਰਬਾਰ ’ਚ ਪਹੁੰਚੇ ਹਜ਼ਾਰਾਂ ਸ਼ਰਧਾਲੂ
NEXT STORY