ਟਾਂਡਾ ਉਡ਼ਮੁਡ਼, (ਪੰਡਿਤ)- ਅੱਜ ਸਵੇਰੇ ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਟਿੱਪਰ ਦੀ ਲਪੇਟ ਵਿਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ। ਹਾਦਸੇ ’ਚ ਮੌਤ ਦਾ ਸ਼ਿਕਾਰ ਹੋਈ ਔਰਤ ਦੀ ਪਛਾਣ ਰਵਿੰਦਰ ਕੌਰ ਪਤਨੀ ਦਿਲਬਾਗ ਸਿੰਘ ਨਿਵਾਸੀ ਰਾਜੇਸ਼ ਨਗਰ, ਹੈਬੋਵਾਲ (ਲੁਧਿਆਣਾ) ਵਜੋਂ ਹੋਈ ਹੈ। ਰਵਿੰਦਰ ਕੌਰ ਪਿੰਡ ਸ਼ਹਿਬਾਜ਼ਪੁਰ ਵਿਖੇ ਦੀਵਾਲੀ ਮੌਕੇ ਆਪਣੀ ਧੀ ਰੇਣੂ ਪਤਨੀ ਸੁਖਦੀਪ ਸਿੰਘ ਨੂੰ ਮਿਲਣ ਆਈ ਹੋਈ ਸੀ। ਹਾਦਸਾ ਅੱਜ ਸਵੇਰੇ 9 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਪਿੰਡ ਸ਼ਹਿਬਾਜ਼ਪੁਰ ਨੂੰ ਜਾਂਦਿਆਂ ਉਕਤ ਔਰਤ ਟਿੱਪਰ ਦੀ ਲਪੇਟ ’ਚ ਆ ਗਈ। ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ’ਚ ਸਰਕਾਰੀ ਹਸਪਤਾਲ ਟਾਂਡਾ ਲਿਆਂਦਾ ਗਿਆ, ਜਿੱਥੇ ਮੁੱਢਲੀ ਡਾਕਟਰੀ ਸਹਾਇਤਾ ਦੇਣ ਉਪਰੰਤ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ, ਜਿੱਥੇ ਅੱਜ ਦੁਪਹਿਰੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਟਾਂਡਾ ਪੁਲਸ ਨੇ ਮ੍ਰਿਤਕਾ ਦੇ ਪਤੀ ਦਿਲਬਾਗ ਸਿੰਘ ਦੇ ਬਿਆਨ ਦੇ ਆਧਾਰ ’ਤੇ ਟਿੱਪਰ ਚਾਲਕ ਜਸਵੀਰ ਸਿੰਘ ਪੁੱਤਰ ਨਿਰੰਜਣ ਸਿੰਘ ਨਿਵਾਸੀ ਦਰੀਆ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਆਪਣੇ ਬਿਆਨ ’ਚ ਦਿਲਬਾਗ ਸਿੰਘ ਨੇ ਦੋਸ਼ ਲਾਇਆ ਕਿ ਹਾਦਸਾ ਡਰਾਈਵਰ ਦੀ ਤੇਜ਼ ਰਫ਼ਤਾਰੀ ਅਤੇ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਟਾਂਡਾ ਪੁਲਸ ਦੇ ਥਾਣੇਦਾਰ ਅਮਰਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਟਿੱਪਰ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਸੇ ਤਰ੍ਹਾਂ ਬੀਤੀ ਸ਼ਾਮ ਬਿਜਲੀ ਘਰ ਚੌਕ ਨਜ਼ਦੀਕ ਵਾਪਰੇ ਸਡ਼ਕ ਹਾਦਸੇ ’ਚ ਸਾਈਕਲ ਸਵਾਰ ਅਮਰੀਕ ਸਿੰਘ ਪੁੱਤਰ ਅਵਤਾਰ ਸਿੰਘ ਨਿਵਾਸੀ ਓਹਡ਼ਪੁਰ ਅਤੇ ਦੂਜੇ ਸਡ਼ਕ ਹਾਦਸੇ ਵਿਚ ਟਰੈਕਟਰ ਦੀ ਲਪੇਟ ’ਚ ਆਉਣ ਕਾਰਣ ਜ਼ਖ਼ਮੀ ਹੋਏ ਜਸਵੀਰ ਸਿੰਘ ਨੂੰ ਸਰਕਾਰੀ ਹਸਪਤਾਲ ਟਾਂਡਾ ਵਿਚ ਭਰਤੀ ਕਰਵਾਇਆ ਗਿਆ ਹੈ।
ਸੋਮ ਪ੍ਰਕਾਸ ਦੇ ਪੁੱਤਰ ਦਾ ਪੈਟਰੋਲ ਪੰਪ ਹਥਿਆਰਾਂ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ
NEXT STORY