ਬਲਾਚੌਰ/ਪੋਜੇਵਾਲ (ਕਟਾਰੀਆ)-ਪੋਜੇਵਾਲ ਦੇ ਪਿੰਡ ਚੰਦਿਅਣੀ ਖੁਰਦ ਤੋਂ ਚੰਦਿਆਣੀ ਕਲਾਂ ਅਤੇ ਮੱਖੂਪੁਰ ਨੂੰ ਜਾਂਦੇ ਚੋਰਾਹੇ ’ਚ ਸਕੂਟਰੀ ਸਵਾਰ ਔਰਤ ਦੀ ਕਿਸੇ ਵਾਹਨ ਨਾਲ ਟਕਰਾਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਕਤ ਔਰਤ ਪਿੰਡ ਚੰਦਿਅਣੀ ਖੁਰਦ ਵੱਲੋਂ ਮੱਖੂਪੁਰ ਵੱਲ ਨੂੰ ਆਪਣੀ ਸਕੂਟਰੀ ਨੰਬਰ ਯੂ. ਕੇ. 07 ਬੀ. ਜੇ. 3667 ’ਤੇ ਜਾ ਰਹੀ ਸੀ। ਇਸ ਦੌਰਾਨ ਕਿਸੇ ਵਾਹਨ ਚਾਲਕ ਨਾਲ ਟਕਰਾਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਕਸਬੇ ਦੇ ਲੋਕਾਂ ਵੱਲੋਂ ਮ੍ਰਿਤਕ ਔਰਤ ਨੂੰ ਪਈ ਵੇਖ ਪੁਲਸ ਨੂੰ ਸੂਚਿਤ ਕੀਤਾ ਗਿਆ। ਮੌਕੇ ’ਤੇ ਪੁਲਸ ਪਾਰਟੀ ਪਹੁੰਚੀ ਅਤੇ ਜਾਂਚ ਹੋਣ ਤੱਕ ਪਤਾ ਚੱਲਿਆ ਕਿ ਮ੍ਰਿਤਕ ਔਰਤ ਦੀ ਪਛਾਣ ਸੁਨੀਤਾ ਪਤਨੀ ਤਰਸੇਮ ਲਾਲ ਉਮਰ 63 ਸਾਲ ਵਾਸੀ ਪਿੰਡ ਟਕਾਰਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਜ਼ਿੰਦਾ ਸਾੜ 'ਤੀ ਔਰਤ, ਫਿਰ ਖ਼ੁਦ ਚੁੱਕ ਲਿਆ ਖ਼ੌਫ਼ਨਾਕ ਕਦਮ
ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਸ ਵਾਹਨ ਚਾਲਕ ਵੱਲੋਂ ਸਕੂਟਰੀ ਸਵਾਰ ਔਰਤ ਨੂੰ ਟੱਕਰ ਮਾਰੀ ਗਈ ਹੈ, ਮੌਕੇ ’ਤੇ ਵਾਹਨ ਚਾਲਕ ਵਾਹਨ ਲੈ ਕੇ ਫਰਾਰ ਹੋ ਗਿਆ ਹੈ। ਪੁਲਸ ਪ੍ਰਸ਼ਾਸਨ ਵੱਲੋਂ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਤਲਾਕ ਦੀਆਂ ਖ਼ਬਰਾਂ ਵਿਚਾਲੇ ਮੁੜ ਸੁਰਖੀਆਂ 'ਚ ਕੁੱਲ੍ਹੜ ਪਿੱਜ਼ਾ ਕੱਪਲ, ਗੁਰਪ੍ਰੀਤ ਕੌਰ ਦੇ Reaction 'ਤੇ ਹੋ ਰਿਹੈ ਟਰੋਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਵਾਤਾਵਰਣ ਲਈ ਵਿਸ਼ੇਸ਼ ਕਦਮ ਚੁੱਕ ਰਹੀ ਮਾਨ ਸਰਕਾਰ
NEXT STORY