ਲਾਂਬੜਾ (ਵਰਿੰਦਰ)- ਬੀਤੇ ਦਿਨੀਂ ਲਾਂਬੜਾ ਥਾਣਾ ਅਧੀਨ ਪੈਂਦੇ ਪਿੰਡ ਤਰਾੜਾਂ ਵਿਖੇ ਨਹਿਰ ਦੇ ਕੰਢੇ ਤੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲੀ ਸੀ ਅਤੇ ਥਾਣਾ ਲਾਂਬੜਾ ਦੀ ਪੁਲਸ ਨੇ ਲਾਸ਼ ਦੀ ਪਛਾਣ ਲਈ ਪੰਜਾਬ ਦੇ ਜ਼ਿਲ੍ਹਿਆਂ ਦੇ ਥਾਣਿਆਂ ’ਚ ਰਾਬਤਾ ਕਾਇਮ ਕੀਤਾ। ਬੁੱਧਵਾਰ ਸਵੇਰੇ ਕਰੀਬ 12 ਵਜੇ ਸੂਚਨਾ ਮਿਲੀ ਕਿ ਉਹ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹੈ ਅਤੇ ਉਸ ਦੀ ਪਛਾਣ ਸ਼ਮਾ ਪੁੱਤਰੀ ਸਾਬੀ ਮਸੀਹ ਵਾਸੀ ਕੋਟਲੀ, ਥਾਣਾ ਕੋਟਲੀ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।
ਸ਼ਮਾ ਜਲੰਧਰ ਦੇ ਏਪੈਕਸ ਹਸਪਤਾਲ ’ਚ ਨਰਸ ਵਜੋਂ ਕੰਮ ਕਰਦੀ ਹੈ ਅਤੇ 25 ਦਸੰਬਰ ਨੂੰ ਖਾਂਬਰਾ ਚਰਚ ਗਈ ਸੀ ਅਤੇ ਉਸ ਤੋਂ ਬਾਅਦ ਉਸ ਨੂੰ ਕਿਸੇ ਨੇ ਨਹੀਂ ਵੇਖਿਆ। ‘ਜਗ ਬਾਣੀ’ ’ਚ ਸ਼ਮਾ ਦੀ ਫੋਟੋ ਵੇਖ ਕੇ ਉਸ ਦੀ ਭੈਣ ਨੇ ਮ੍ਰਿਤਕਾ ਦੀ ਪਛਾਣ ਕੀਤੀ ਅਤੇ ਲਾਂਬੜਾ ਥਾਣੇ ਨਾਲ ਸੰਪਰਕ ਕੀਤਾ। ਨੇਹਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਭੈਣ ਖਾਂਬਰਾ ਚਰਚ ਗਈ ਸੀ ਪਰ 25 ਦਸੰਬਰ ਦੀ ਸ਼ਾਮ ਕਰੀਬ 7 ਵਜੇ ਉਸ ਦਾ ਫੋਨ ਬੰਦ ਆ ਰਿਹਾ ਸੀ।
ਇਹ ਵੀ ਪੜ੍ਹੋ : ਧੁੰਦ ਦੇ ਨਾਲ ‘ਸੀਤ ਲਹਿਰ’ ਦਾ ਕਹਿਰ: 400 ਤੋਂ ਪਾਰ AQI ਹੋਇਆ ਦਮ-ਘੋਟੂ, ਜਾਣੋ ਅਗਲੇ ਦਿਨਾਂ ਦਾ ਹਾਲ
ਫੋਨ ਬੰਦ ਹੋਣ ਕਾਰਨ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਥਾਣਾ ਕੋਟਲੀ ਗੁਰਦਾਸਪੁਰ ਵਿਖੇ ਦਰਜ ਕਰਵਾਈ ਗਈ। ਲਾਂਬੜਾ ਥਾਣੇ ਦੇ ਐੱਸ. ਐੱਚ. ਓ. ਜਤਿੰਦਰ ਕੁਮਾਰ ਨੇ ਦੱਸਿਆ ਕਿ ਅਣਪਛਾਤੀ ਔਰਤ ਦੀ ਲਾਸ਼ ਦੀ ਪਛਾਣ ਉਸ ਦੀ ਭੈਣ ਨੇਹਾ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਭੈਣਾਂ ਜਲੰਧਰ ਦੇ ਏਪੈਕਸ ਹਸਪਤਾਲ ’ਚ ਇਕੱਠੇ ਰਹਿੰਦੀਆਂ ਸਨ। ਐੱਸ. ਐੱਚ. ਓ. ਨੇ ਦੱਸਿਆ ਕਿ ਵੀਰਵਾਰ ਸ਼ਮਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਸ ਦੀਆਂ 3 ਟੀਮਾਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀਆਂ ਹਨ ਅਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅਮਰੀਕਾ ਜਾਣ ਦੇ ਚਾਅ 'ਚ ਖ਼ਰਚੇ 25 ਲੱਖ ਰੁਪਏ, ਫਿਰ ਇੰਝ ਗਾਇਬ ਕਰਵਾ 'ਤਾ ਨੌਜਵਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਪੁਲਸ ਵੱਲੋਂ 2023 ’ਚ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ, ਗੈਂਗਸਟਰਾਂ ਦੇ ਐਨਕਾਊਂਟਰ 'ਤੇ ਕੀਤਾ ਵੱਡਾ ਖ਼ੁਲਾਸਾ
NEXT STORY