ਦਸੂਹਾ (ਝਾਵਰ)— ਥਾਣਾ ਦਸੂਹਾ ਦੇ ਪਿੰਡ ਬੇਰਛਾ ਦੀ ਵਿਆਹੁਤਾ ਹਰਜਿੰਦਰ ਕੌਰ ਨੂੰ ਕਤਲ ਕਰਨ ਦੇ ਮਾਮਲੇ 'ਚ ਵੱਖ-ਵੱਖ ਚਰਚਾਵਾਂ ਸੁਣੀਆਂ ਜਾ ਰਹੀਆਂ ਹਨ। ਮ੍ਰਿਤਕਾ ਦੀ ਬੇਟੀ ਦੇ ਬਿਆਨ 'ਤੇ ਜੋ ਪੁਲਸ ਨੇ ਜੋ ਮਾਮਲਾ ਦਰਜ ਕੀਤਾ ਹੈ, ਸਬੰਧੀ ਇਕ ਵਫਦ ਸੰਘਰਸ਼ ਕਮੇਟੀ ਦੇ ਸਲਾਹਕਾਰ ਐਡਵੋਕੇਟ ਲਖਵੀਰ ਸਿੰਘ ਅਤੇ ਦਲਵਿੰਦਰ ਸਿੰਘ ਬੋਦਲ ਦੀ ਅਗਵਾਈ 'ਚ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਮਿਲਿਆ। ਵਫਦ ਨੇ ਉਨ੍ਹਾਂ ਨੂੰ ਕਿਹਾ ਕਿ ਮ੍ਰਿਤਕਾ ਦੇ ਪਤੀ, ਜੇਠ ਅਤੇ ਪਿੰਡ ਦੇ ਇਕ ਹੋਰ ਵਿਅਕਤੀ ਸਤਪਾਲ ਵਿਰੁੱਧ ਜੋ ਕਤਲ ਦਾ ਕੇਸ ਦਰਜ ਹੋਇਆ ਹੈ, ਇਸ 'ਚ ਕੋਈ ਡੂੰਘੀ ਸਾਜ਼ਿਸ਼ ਹੋ ਸਕਦੀ ਹੈ। ਐੱਸ. ਐੱਸ. ਪੀ. ਨੇ ਵਫ਼ਦ ਦੀ ਗੱਲ ਸੁਣਨ ਤੋਂ ਬਾਅਦ ਐੱਸ. ਪੀ. (ਡੀ.) ਹਰਪ੍ਰੀਤ ਸਿੰਘ ਮੰਡੇਰ, ਡੀ. ਐੱਸ. ਪੀ. ਦਸੂਹਾ ਏ. ਆਰ. ਸ਼ਰਮਾ, ਥਾਣਾ ਮੁਖੀ ਦਸੂਹਾ ਜਗਦੀਸ਼ ਰਾਜ ਅੱਤਰੀ 'ਤੇ ਆਧਾਰਿਤ 3 ਮੈਂਬਰੀ ਜਾਂਚ ਕਮੇਟੀ ਗਠਿਤ ਕਰ ਦਿੱਤੀ ਹੈ। ਇਹ ਵੀ ਪਤਾ ਲੱਗਾ ਕਿ ਮ੍ਰਿਤਕਾ ਦੀ ਸਕੂਟਰੀ ਜ਼ਿਲਾ ਗੁਰਦਾਸਪੁਰ ਦੇ ਪਿੰਡ ਸ਼ਾਲਾ ਤੋਂ ਪੁਲਸ ਨੇ ਬਰਾਮਦ ਕਰ ਲਈ ਹੈ, ਜਿਸ ਦੇ ਆਧਾਰ 'ਤੇ ਪੁਲਸ ਜਾਂਚ 'ਚ ਜੁਟ ਗਈ ਹੈ।
ਬੀਤੇ ਦਿਨ ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਵਿਖੇ ਵਿਕਾਸ ਮੰਚ ਦੇ ਚੇਅਰਮੈਨ ਜਗਮੋਹਨ ਸਿੰਘ ਬੱਬੂ ਘੁੰਮਣ ਅਤੇ ਨਗਰ ਕੌਂਸਲ ਦਸੂਹਾ ਦੇ ਵਾੲੀਸ ਪ੍ਰਧਾਨ ਕਰਮਬੀਰ ਘੁੰਮਣ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਤੋਂ ਮੰਗ ਕੀਤੀ ਕਿ ਮ੍ਰਿਤਕਾ ਦੇ ਅਸਲੀ ਕਾਤਲ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਇਹ ਵੀ ਪਤਾ ਲੱਗਾ ਹੈ ਕਿ ਜਾਂਚ ਟੀਮ ਕਤਲ ਦੀ ਗੁੱਥੀ ਸੁਲਝਾਉਣ ਦੇ ਕਾਫੀ ਨਜ਼ਦੀਕ ਪਹੁੰਚ ਚੁੱਕੀ ਹੈ।
ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨਾਲ ਲੋਕਾਂ ’ਚ ਦਹਿਸ਼ਤ ਦਾ ਮਾਹੌਲ
NEXT STORY