ਜਲੰਧਰ (ਸੋਨੂੰ)- ਜਲੰਧਰ ਦਿੱਲੀ ਨੈਸ਼ਨਲ ਹਾਈਵੇਅ 'ਤੇ ਪੀ. ਏ. ਪੀ. ਚੌਂਕ ਨੇੜੇ ਐਤਵਾਰ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਇਕ ਨਰਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸੀ ਨਰਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਨਵਪ੍ਰੀਤ ਕੌਰ ਵਾਸੀ ਪਿੰਡ ਜੇਠਪੁਰ ਵਜੋਂ ਹੋਈ ਹੈ।

ਤੇਜ਼ ਰਫ਼ਤਾਰ ਕਾਰ ਚਾਲਕ ਉਸ ਨੂੰ ਟੱਕਰ ਮਾਰ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਕੁਝ ਦੂਰ ਜਾਣ 'ਤੇ ਕਾਰ ਪੰਕਚਰ ਹੋ ਗਈ। ਜਿਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਫੜ ਲਿਆ। ਮੌਕੇ 'ਤੇ ਪਹੁੰਚੀ ਥਾਣਾ ਰਾਮਾਮੰਡੀ ਦੀ ਪੁਲਸ ਨੇ ਕਾਰ ਚਾਲਕ ਨੂੰ ਹਿਰਾਸਤ 'ਚ ਲੈ ਲਿਆ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : 'ਬਾਬਾ ਨਾਨਕ' ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

ਇਹ ਵੀ ਪੜ੍ਹੋ : ਪੰਥ ਦੇ ਰੁਕੇ ਕੰਮ ਕਰਨਾ ਮੇਰੀ ਪਹਿਲ, ਇਸ ਲਈ ਚੋਣ ਲੜਨ ਲਈ ਅੱਗੇ ਆਈ: ਬੀਬੀ ਜਗੀਰ ਕੌਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ, ਬੇਰਹਿਮ ਦਿਓਰ ਨੇ ਭਾਬੀ ਨੂੰ ਦਿੱਤੀ ਦਰਦਨਾਕ ਮੌਤ
NEXT STORY