ਗੜ੍ਹਦੀਵਾਲਾ (ਭੱਟੀ)-ਥਾਣਾ ਗੜ੍ਹਦੀਵਾਲਾ ਦੇ ਅਧੀਨ ਪੈਦੇ ਪਿੰਡ ਪੰਡੋਰੀ ਮੱਲੀਆਂ ਵਿਖੇ ਡਿਪ੍ਰੈਸ਼ਨ ਦਾ ਸ਼ਿਕਾਰ ਇਕ ਵਿਆਹੁਤਾ ਔਰਤ ਦੀ ਘਰ 'ਚ ਪਈ ਪੁਰਾਣੀ ਦਵਾਈ ਖਾਣ ਕਰਕੇ ਲੁਧਿਆਣਾ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੀ ਮਾਤਾ ਜਮਨਾ ਦੇਵੀ ਪਤਨੀ ਜਸਪਾਲ ਸਿੰਘ ਵਾਸੀ ਅੰਬਾਲਾ ਜੱਟਾ ਥਾਣਾ ਗੜ੍ਹਦੀਵਾਲਾ ਵੱਲੋਂ ਗੜ੍ਹਦੀਵਾਲਾ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦੀ ਲੜਕੀ ਨੀਲਮ ਕੌਰ (25) ਦਾ ਵਿਆਹ 25 ਫਰਵਰੀ 2026 'ਚ ਸੁਖਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪੰਡੋਰੀ ਮੱਲੀਆ ਥਾਣਾ ਗੜ੍ਹਦੀਵਾਲਾ ਨਾਲ ਹੋਇਆ ਸੀ। ਜੋ ਆਪਣੇ ਸੁਹਰਾ ਪਰਿਵਾਰ 'ਚ ਠੀਕ ਠਾਕ ਰਹਿ ਰਹੀ ਸੀ ਅਤੇ ਉਸ ਦਾ ਪਤੀ ਸੁਖਵਿੰਦਰ ਸਿੰਘ ਵਿਆਹ ਤੋਂ ਕੁਝ ਸਮਾਂ ਬਾਅਦ ਵਿਦੇਸ਼ ਕੁਵੇਤ ਚਲਾ ਗਿਆ ।
ਇਹ ਵੀ ਪੜ੍ਹੋ: ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਉਸ ਦੀ ਕੁੜੀ ਡਿਪ੍ਰੈਸ਼ਨ 'ਚ ਰਹਿਣ ਲੱਗ ਪਈ ਅਤੇ ਉਸ ਨੂੰ ਪਤਾ ਲੱਗਾ ਕਿ ਬੀਤੇ ਦਿਨ ਰਾਤ ਨੂੰ ਉਸ ਦੀ ਕੁੜੀ ਨੀਲਮ ਕੌਰ ਨੇ ਡਿਪ੍ਰੈਸ਼ਨ ਵਿੱਚ ਰਹਿਣ ਕਰਕੇ ਘਰ 'ਚ ਪਈ ਕੋਈ ਪੁਰਾਣੀ ਦਵਾਈ ਖਾ ਲਈ ਹੈ, ਜਿਸ ਨਾਲ ਉਸ ਦੀ ਸਿਹਤ ਖ਼ਰਾਬ ਹੋ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫੋਨ ਆਉਣ 'ਤੇ ਉਹ ਆਪਣੇ ਪਤੀ ਜਸਪਾਲ ਸਿੰਘ ਨੂੰ ਨਾਲ ਲੈ ਕੇ ਗਈ ਅਤੇ ਉਸ ਦੀ ਕੁੜੀ ਨੂੰ ਉਸ ਦਾ ਸਹੁਰਾ ਪਰਿਵਾਰ ਸਿਵਲ ਹਸਪਤਾਲ ਦਸੂਹਾ ਲੈ ਕੇ ਗਏ ਸਨ, ਜਿੱਥੇ ਕਿ ਡਾਕਟਰਾਂ ਨੇ ਕੁੜੀ ਨੂੰ ਹਾਈਰ ਸੈਟਰ ਰੈਫਰ ਕਰ ਦਿੱਤਾ, ਜਿਸ ਤੋਂ ਬਾਅਦ ਉਹ ਆਪਣੀ ਕੁੜੀ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਮੁਕੇਰੀਆਂ ਲੈ ਗਏ ਅਤੇ ਉਸ ਦੀ ਹਾਲਤ 'ਚ ਕੋਈ ਸੁਧਾਰ ਨਾ ਹੋਣ ਕਰਕੇ ਉਸ ਨੂੰ ਡੀ. ਐੱਮ. ਸੀ. ਹਸਪਤਾਲ ਲੁਧਿਆਣਾ ਲੈ ਗਏ, ਜਿੱਥੇ ਉਸ ਦੀ ਕੁੜੀ ਨੀਲਮ ਕੌਰ ਦੀ ਦੌਰਾਨੇ ਇਲਾਜ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਇਹ ਹਾਦਸਾ ਕੁਦਰਤੀ ਅਤੇ ਅਚਾਨਕ ਵਾਪਰਿਆ ਹੈ, ਜਿਸ 'ਚ ਕਿਸੇ ਦਾ ਕੋਈ ਕਸੂਰ ਨਹੀਂ ਹੈ। ਗੜ੍ਹਦੀਵਾਲਾ ਪੁਲਸ ਵੱਲੋਂ ਮ੍ਰਿਤਕ ਕੁੜੀ ਦੀ ਮਾਤਾ ਜਮਨਾ ਦੇਵੀ ਪਤਨੀ ਜਸਪਾਲ ਸਿੰਘ ਵਾਸੀ ਅੰਬਾਲਾ ਜੱਟਾਂ ਦੇ ਬਿਆਨਾਂ 'ਤੇ ਧਾਰਾ 194 ਬੀ. ਐੱਨ. ਐੱਸ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਵਾਸੀ ਔਰਤ ਨੇ ਕੀਤੀ ਖ਼ੁਦਕੁਸ਼ੀ
NEXT STORY