ਨਵਾਂਸ਼ਹਿਰ (ਤ੍ਰਿਪਾਠੀ)- ਸਹੁਰਾ ਪਰਿਵਾਰ ਤੋਂ ਤੰਗ ਹੋ ਕੇ ਜ਼ਹਿਰੀਲੀ ਚੀਜ਼ ਖਾ ਕੇ ਵਿਆਹੁਤਾ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਪੁਲਸ ਨੇ ਮ੍ਰਿਤਕਾ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਖ਼ੁਦਕੁਸ਼ੀ ਕਰਨ ਨੂੰ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮੁਕੇਸ਼ ਕੁਮਾਰ ਪੁੱਤਰ ਰਾਮ ਕਿਸ਼ਨ ਵਾਸੀ ਨਵਾਂਸ਼ਹਿਰ ਨੇ ਦੱਸਿਆ ਕਿ ਉਸ ਦੀ ਕੁੜੀ ਪ੍ਰਿਆ (34) ਦਾ ਵਿਆਹ ਸਾਲ 2012 ਵਿਚ ਲੁਧਿਆਣਾ ਵਾਸੀ ਜੌਨੀ ਪੁੱਤਰ ਪਰਸ਼ੋਤਮ ਦਾਸ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦਾ 9 ਸਾਲ ਦਾ ਇਕ ਮੁੰਡਾ ਹੈ।
ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਵਾਲੇ ਪ੍ਰਿਆ ਨੂੰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦੇ ਸਨ। ਪ੍ਰਿਆ ਪਿਛਲੇ ਕਰੀਬ ਡੇਢ ਸਾਲ ਤੋਂ ਪੇਕੇ ਪਰਿਵਾਰ ਵਿਚ ਹੀ ਰਹਿੰਦੀ ਸੀ। ਉਸ ਨੇ ਦੱਸਿਆ ਕਿ ਪ੍ਰਿਆ ਦੇ ਪਤੀ ਦਾ ਫੋਨ ਆਇਆ ਸੀ, ਜਿਸ ਨੇ ਉਸ ਨੂੰ ਸਹੁਰਾ ਘਰ ਲੈ ਕੇ ਜਾਣ ਤੋਂ ਸਾਫ਼ ਮਨ੍ਹਾ ਕਰ ਦਿੱਤਾ। ਜਿਸ ਦੇ ਚਲਦੇ ਉਸ ਦੀ ਕੁੜੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਇਸ ਗੱਲ ਬਾਰੇ ਉਨ੍ਹਾਂ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਉਹ ਘਰ ਵਿਚ ਉਲਟੀਆਂ ਕਰ ਰਹੀ ਸੀ।
ਇਹ ਵੀ ਪੜ੍ਹੋ: ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ 'ਤੇ ਭਖੀ ਸਿਆਸਤ, ਜਾਣੋ ਕੀ ਬੋਲੇ ਸੁਖਦੇਵ ਸਿੰਘ ਢੀਂਡਸਾ
ਮੁਕੇਸ਼ ਨੇ ਦੱਸਿਆ ਕਿ ਉਹ ਆਪਣੀ ਕੁੜੀ ਨੂੰ ਇਲਾਜ ਲਈ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਕੁੜੀ ਨੂੰ ਸਹੁਰਾ ਪਰਿਵਾਰ ਨੇ ਹੀ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਹੈ। ਉਨ੍ਹਾਂ ਪੁਲਸ ਤੋਂ ਸਹੁਰਾ ਪਰਿਵਾਰ ’ਤੇ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐੱਸ. ਐੱਚ. ਓ. ਨਰੇਸ਼ ਕੁਮਾਰੀ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲਸ ਨੇ ਪਤੀ ਜੌਨੀ ਪੁਰੀ, ਸਹੁਰਾ ਪਰਸ਼ੋਤਮ ਲਾਲ ਅਤੇ ਸੱਸ ਵਿਜੈ ਪੁਰੀ ਖ਼ਿਲਾਫ਼ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਦਕਿ ਮ੍ਰਿਤਕ ਕੁੜੀ ਦਾ ਪੋਸਟਮਾਰਟਮ ਕਰਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ: ਟਰਾਂਸਪੋਰਟ ਮਹਿਕਮੇ 'ਚ ਹੋਵੇਗਾ ਵੱਡਾ ਫੇਰਬਦਲ: ਅਧਿਕਾਰੀਆਂ ਦੀ ਤਿਆਰ ਹੋਈ ਸੂਚੀ ’ਤੇ ਮੋਹਰ ਲੱਗਣੀ ਬਾਕੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਗਵਾੜਾ ’ਚ ਗੰਦਾ ਪਾਣੀ ਪੀਣ ਨਾਲ ਫੈਲੀ ਗੈਸਟ੍ਰੋਇੰਟਰਾਈਟਸ ਬੀਮਾਰੀ, 46 ਲੋਕ ਬੀਮਾਰ
NEXT STORY