ਜਲੰਧਰ (ਸੁਨੀਲ)–ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਈਸਪੁਰ ਨਿਵਾਸੀ ਸੁਰਜੀਤ ਕੌਰ ਨੇ ਬੀਤੀ 18 ਫਰਵਰੀ ਨੂੰ ਉਸ ਦੀ 15 ਕਨਾਲ ਜ਼ਮੀਨ ’ਤੇ ਕੁਝ ਵਿਅਕਤੀਆਂ ਵੱਲੋਂ ਕਬਜ਼ਾ ਕਰਕੇ ਬਿਜਾਈ ਕਰਨ ਦੀ ਕੋਸ਼ਿਸ਼ ਕਰਨ ’ਤੇ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਮਾਮਲੇ ਵਿਚ ਉਸ ਦੇ ਪੁੱਤਰ ਵਰਿੰਦਰ ਸਿੰਘ ਪੁੱਤਰ ਸਵ. ਸੂਰਤਾ ਸਿੰਘ ਨੇ ਪੁਲਸ ’ਤੇ ਦੋਸ਼ ਲਾਏ ਹਨ ਕਿ ਪੁਲਸ ਵੱਲੋਂ ਅੱਧੇ-ਅਧੂਰੇ ਬਿਆਨਾਂ ’ਤੇ ਹੀ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੀ ਮਾਤਾ ਸੁਰਜੀਤ ਕੌਰ ਨੇ ਉਨ੍ਹਾਂ ਦੀ ਜ਼ਮੀਨ ’ਤੇ ਜ਼ਬਰਦਸਤੀ ਕਬਜ਼ਾ ਕਰਕੇ ਬਿਜਾਈ ਕਰਨ ਵਾਲਿਆਂ ਤੋਂ ਦੁਖ਼ੀ ਹੋ ਕੇ ਅਤੇ ਮਾਨਸਿਕ ਤਣਾਅ ਨੂੰ ਨਾ ਸਹਾਰਦੇ ਹੋਏ ਆਪਣੇ-ਆਪ ਨੂੰ ਅੱਗ ਲਾਈ ਸੀ। ਮੇਰੀ ਮਾਤਾ ਨੇ ਜਦੋਂ ਅੱਗ ਲਾਈ ਤਾਂ ਉਦੋਂ ਜ਼ਮੀਨ ’ਤੇ ਕਬਜ਼ਾ ਕਰਨ ਵਾਲੇ ਵਿਅਕਤੀਆਂ ਵੱਲੋਂ ਉਸ ਨੂੰ ਜਾਤੀ-ਸੂਚਕ ਸ਼ਬਦ ਕਹੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਗੂੰਜਿਆ ਪੁਲਾਂ ਨੂੰ ਚੌੜ੍ਹਾ ਕਰਨ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ
ਉਨ੍ਹਾਂ ਪੁਲਸ ਨੂੰ ਬਿਆਨ ਦਿੱਤੇ ਸਨ ਪਰ ਪੁਲਸ ਨੇ ਮਾਮਲਾ ਤਾਂ ਦਰਜ ਕੀਤਾ ਪਰ ਐੱਸ. ਸੀ. ਐਕਟ ਨਹੀਂ ਲਾਇਆ। ਵਰਿੰਦਰ ਨੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ ਨਾਲ ਹੋਏ ਜ਼ੁਲਮ ਦਾ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਕ ਮਹੀਨੇ ਤੋਂ ਉੱਪਰ ਹੋ ਗਿਆ ਹੈ ਪਰ ਦਿਹਾਤੀ ਦੇ ਥਾਣਾ ਮਕਸੂਦਾਂ ਦੀ ਪੁਲਸ ਨੇ ਉਨ੍ਹਾਂ ਦੀ ਮਾਤਾ ਦੇ ਬਿਆਨ ਤਕ ਨਹੀਂ ਲਏ। ਉਨ੍ਹਾਂ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ ਦੇ ਬਿਆਨ ਦਰਜ ਕਰਵਾਉਂਦੇ ਹੋਏ ਕੇਸ ਵਿਚ ਜੁਰਮ ਦੀਆਂ ਧਾਰਾਵਾਂ ਵਧਾਈਆਂ ਜਾਣ ਅਤੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਵੇ।
ਇਹ ਵੀ ਪੜ੍ਹੋ : ਬੈਂਕ 'ਚ ਇੰਟਰਵਿਊ ਮਗਰੋਂ ਨੌਕਰੀ ਲਈ ਮੱਥਾ ਟੇਕਣ ਨਕੋਦਰ ਗਿਆ ਨਵਾਂ ਵਿਆਹਿਆ ਜੋੜਾ, ਫਿਰ ਜੋ ਹੋਇਆ...
ਵਰਿੰਦਰ ਦਾ ਕਹਿਣਾ ਹੈ ਕਿ ਪਿੰਡ ਈਸਪੁਰ ਜਲੰਧਰ ਵਿਚ 15 ਕਨਾਲ ਵਿਰਾਸਤੀ ਜ਼ਮੀਨ ਉਸ ਦੇ, ਮਾਤਾ ਸੁਰਜੀਤ ਕੌਰ, ਭੂਆ ਮਨਜੀਤ ਕੌਰ ਅਤੇ ਉਸਦੇ ਭਰਾ ਹਰਦੀਪ ਸਿੰਘ ਦੇ ਨਾਂ ’ਤੇ ਹੈ ਅਤੇ ਚਾਰਾਂ ਦੇ ਨਾਵਾਂ ’ਤੇ ਇੰਤਕਾਲ ਦਰਜ ਹੈ। ਉਨ੍ਹਾਂ ਦੱਸਿਆ ਕਿ 18 ਫਰਵਰੀ ਨੂੰ ਕਰਨੈਲ ਸਿੰਘ ਪੁੱਤਰ ਜਗਤ ਸਿੰਘ ਅਤੇ ਉਸ ਦੇ ਜਵਾਈ ਅਮਰਜੀਤ ਸਿੰਘ ਪੁੱਤਰ ਸਰਦਾਰਾ ਸਿੰਘ, ਅਮਰਜੀਤ ਦੇ ਭਰਾ ਅਤੇ ਚਾਚੇ ਦੇ ਪੁੱਤ, ਮੰਗਾ ਸਿੰਘ ਉਰਫ ਕਾਲਾ ਪੁੱਤਰ ਚੰਨਣ ਸਿੰਘ, ਬਲਜਿੰਦਰ ਸਿੰਘ ਉਰਫ਼ ਬੱਗਾ ਪੁੱਤਰ ਗੁਰਪਾਲ ਸਿੰਘ ਤਿੰਨੋਂ ਨਿਵਾਸੀ ਰੰਧਾਵਾ ਮਸੰਦਾਂ ਜਲੰਧਰ, ਸੋਹਣ ਸਿੰਘ ਪੁੱਤਰ ਨਿਰਮਲ ਸਿੰਘ, ਰਘਬੀਰ ਸਿੰਘ ਪੁੱਤਰ ਚੰਨਣ ਸਿੰਘ ਦੋਵੇਂ ਨਿਵਾਸੀ ਪਿੰਡ ਈਸਪੁਰ ਅਤੇ ਲਗਭਗ 20 ਅਣਪਛਾਤੇ ਵਿਅਕਤੀ 6 ਤੋਂ 7 ਟਰੈਕਟਰ ਅਤੇ ਗੱਡੀਆਂ ਲੈ ਕੇ ਉਨ੍ਹਾਂ ਦੀ ਜ਼ਮੀਨ ’ਤੇ ਕਬਜ਼ਾ ਕਰ ਰਹੇ ਸਨ ਅਤੇ ਜ਼ਮੀਨ ’ਤੇ ਟਰੈਕਟਰਾਂ ਨਾਲ ਖੇਤੀ ਕਰ ਰਹੇ ਸਨ।
ਵਰਿੰਦਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਸ ਦੀ ਮਾਤਾ ਸੁਰਜੀਤ ਕੌਰ ਮੌਕੇ ’ਤੇ ਪਹੁੰਚ ਗਈ। ਉਥੇ ਖੜ੍ਹੇ ਮੁਲਜ਼ਮਾਂ ਨੇ ਉਸ ਦੀ ਮਾਤਾ ਨੂੰ ਜਾਤੀ-ਸੂਚਕ ਸ਼ਬਦ ਕਹਿ ਕੇ ਜ਼ਲੀਲ ਕੀਤਾ, ਜਿਸ ਕਾਰਨ ਉਸ ਦੀ ਮਾਤਾ ’ਤੇ ਇਸ ਦਾ ਡੂੰਘਾ ਅਸਰ ਹੋਇਆ ਅਤੇ ਉਸ ਨੇ ਖੁਦ ਨੂੰ ਅੱਗ ਲਾ ਲਈ। ਇਸ ਸਬੰਧ ਵਿਚ ਜਦੋਂ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਬਲਬੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਡੀ. ਐੱਸ. ਪੀ. ਕਰਤਾਰਪੁਰ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਪੁਲਾਂ ਨੂੰ ਚੌੜ੍ਹਾ ਕਰਨ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ
NEXT STORY