ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠਗੀ ਮਾਰਨ ਦੇ ਦੋਸ਼ ’ਚ ਲੋੜੀਂਦੀ ਔਰਤ ਨੂੰ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ 11 ਸਤੰਬਰ 2024 ਨੂੰ ਹਰਪਾਲ ਸਿੰਘ ਨਿਵਾਸੀ ਬੜਾ ਪਿੰਡ ਜੋਕਿ ਗੁਰਦੁਆਰਾ ਮੰਜੀ ਸਾਹਿਬ ਭਰਤਗੜ੍ਹ ’ਚ ਗ੍ਰੰਥੀ ਦੀ ਡਿਊਟੀ ਨਿਭਾਉਂਦਾ ਹੈ, ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠਗੀ ਮਾਰਨ ਦੇ ਦੋਸ਼ ਹੇਠ ਪਤੀ-ਪਤਨੀ ਅਤੇ ਇਕ ਹੋਰ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਉਕਤ ਕੇਸ ’ਚ ਲੋੜੀਂਦੀ ਕਮਲਜੀਤ ਕੌਰ ਨੂੰ ਗ੍ਰਿਫ਼ਤਾਰ ਕਰਕੇ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਕਤ ਔਰਤ ਦਾ ਪੁਲਸ ਨੂੰ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਸਾਰ ਘਟਨਾ, ਪਿਓ ਡੇਢ ਸਾਲ ਤੋਂ ਧੀ ਦੀ ਰੋਲਦਾ ਰਿਹਾ ਪੱਤ, ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ: ਐਂਟੀ ਡਰੱਗ ਹੈਲਪਲਾਈਨ ਜਾਰੀ
NEXT STORY