ਟਾਂਡਾ ਉੜਮੁੜ, (ਪਰਮਜੀਤ ਸਿੰਘ ਮੋਮੀ)- ਬਿਆਸ ਦਰਿਆ ਵਿੱਚ ਅੱਜ ਦੁਪਹਿਰ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਟਾਂਡਾ ਸ੍ਰੀ ਹਰਗੋਬਿੰਦਪੁਰ ਮਾਰਗ 'ਤੇ ਪਿੰਡ ਰੜਾ ਦੇ ਕੋਲ ਬਿਆਸ ਦਰਿਆ ਵਿੱਚ ਇੱਕ ਔਰਤ ਨੇ ਛਾਲ ਮਾਰ ਦਿੱਤੀ ਤੇ ਪਾਣੀ ਦਾ ਬਹਾਅ ਤੇਜ਼ ਹੋਣ ਕਾਰਨ ਔਰਤ ਉਸ ਵਿੱਚ ਰੁੜ ਗਈ।
ਪਾਣੀ ਵਿੱਚ ਛਾਲ ਮਾਰਨ ਵਾਲੀ ਔਰਤ ਦੀ ਪਛਾਣ ਸਾਬਕਾ ਸਰਪੰਚ ਸੁਖਵਿੰਦਰ ਕੌਰ ਪਤਨੀ ਰਜਿੰਦਰ ਸਿੰਘ ਵਾਸੀ ਪਿੰਡ ਮਕਸੂਦਪੁਰ (ਕਪੂਰਥਲਾ) ਵਜੋਂ ਹੋਈ ਹੈ।
ਉਕਤ ਔਰਤ ਨੇ ਕਿਨਾਂ ਹਾਲਾਤਾਂ ਵਿੱਚ ਇਹ ਭਿਆਨਕ ਕਦਮ ਚੁੱਕਿਆ ਇਸ ਦੀ ਜਾਣਕਾਰੀ ਫਿਲਹਾਲ ਪ੍ਰਾਪਤ ਨਹੀਂ ਹੋ ਸਕੀ।
ਇਸ ਸਬੰਧੀ ਸੁਖਵਿੰਦਰ ਕੌਰ ਦੇ ਪਤੀ ਹਰਿੰਦਰ ਸਿੰਘ ਨੇ ਦੱਸਿਆ ਕਿ ਉਹ ਘਰੋਂ ਦਵਾਈ ਲੈਣ ਵਾਸਤੇ ਗਿਆ ਸੀ ਕਿ ਇਸੇ ਦੌਰਾਨ ਹੀ ਉਸ ਨੂੰ ਸੂਚਨਾ ਮਿਲੀ ਕਿ ਉਸ ਦੀ ਪਤਨੀ ਨੇ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਹੈ।
ਫਿਲਹਾਲ ਬਿਆਸ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲ ਸਕੀ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਪੰਜਾਬ ਦੇ ਹੜ੍ਹ ਪੀੜਤਾਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ!
NEXT STORY