ਜਲੰਧਰ (ਵਰੁਣ)— 32ਵੇਂ ਨੈਸ਼ਨਲ ਰੋਡ ਸੈਫਟੀ ਮਹੀਨੇ ਦੇ ਚੌਥੇ ਦਿਨ ਟ੍ਰੈਫਿਕ ਪੁਲਸ ਨੇ ਸ਼ਹਿਰ ’ਚ ਮਹਿਲਾ ਪੁਲਸ ਦੀ ਮਦਦ ਨਾਲ ਰੈਲੀ ਕੱਢਣੀ ਸ਼ੁਰੂ ਕਰ ਦਿੱਤੀ ਹੈ। ਇਸ ਰੈਲੀ ’ਚ ਮਹਿਲਾ ਪੁਲਸ ਐਕਟਿਵਾ ’ਤੇ ਸਵਾਰ ਹੋ ਕੇ ਹੈਲਮੇਟ ਅਤੇ ਮਾਸਕ ਪਹਿਨੇ ਹੱਥ ’ਚ ਸਲੋਗਨ ਦੇ ਬੋਰਡ ਫੜੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੇ ਪ੍ਰਤੀ ਜਾਗਰੂਕ ਕਰਣਗੀਆਂ।
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਰੂਹ ਕੰਬਾਊ ਹਾਦਸਾ, 4 ਦੀ ਮੌਤ
ਇਸ ਰੈਲੀ ਨੂੰ ਡੀ. ਸੀ. ਪੀ. ਟ੍ਰੈਫਿਕ ਨਰੇਸ਼ ਡੋਗਰਾ ਨੇ ਹਰੀ ਝੰਡੀ ਦਿੱਤੀ। ਇਸ ਦੌਰਾਨ ਏ. ਸੀ. ਪੀ. ਹਰਬਿੰਦਰ ਭੱਲਾ, ਇੰਸਪੈਕਟਰ ਰਮੇਸ਼ ਲਾਲ ਅਤੇ ਟ੍ਰੈਫਿਕ ਪੁਲਸ ਦੇ ਐਜੂਕੇਸ਼ਨ ਸੈੱਲ ਦੀ ਟੀਮ ਵੀ ਸ਼ਾਮਲ ਸਨ। ਇਹ ਰੈਲੀ ਸ਼੍ਰੀ ਰਾਮ ਚੌਂਕ, ਭਗਵਾਨ ਵਾਲਮੀਕਿ ਚੌਂਕ ਤੋਂ ਹੁੰਦੇ ਹੋਏ ਗੁਰੂ ਨਾਨਕ ਮਿਸ਼ਨ ਚੌਕ ’ਤੇ ਪਹੁੰਚੇਗੀ।
ਜਾਣਕਾਰੀ ਲਈ ਦੱਸ ਦੇਈਏ ਕਿ 32ਵੇਂ ਨੈਸ਼ਨਲ ਰੋਡ ਸੈਫਟੀ ਮੰਥ ਨੂੰ ਵੇਖਦੇ ਹੋਏ ਰੋਜ਼ਾਨਾ ਕੁਝ ਨਵਾਂ ਕੀਤਾ ਜਾ ਰਿਹਾ ਹੈ ਤਾਂਕਿ ਲੋਕ ਸੜਕ ਸੁਰੱਖਿਆ ਨਿਯਮਾਂ ਦੇ ਪ੍ਰਤੀ ਜਾਗਰੂਕ ਹੋਣ। ਇਸ ਤੋਂ ਪਹਿਲਾਂ ਟ੍ਰੈਫਿਕ ਪੁਲਸ ਦੇ ਅਧਿਕਾਰੀਆਂ ਨੇ 2020 ’ਚ ਰੋਡ ਸੈਫਟੀ ਵੀਕ ਦੌਰਾਨ ਵਧੀਆ ਕੰਮ ਕਰਨ ਵਾਲੇ ਲੋਕਾਂ ਨੂੰ ਸਨਮਾਨਤ ਕੀਤਾ ਸੀ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਕੁੜੀ ਦੇ ਘਰ ਦੇ ਬਾਹਰ ਨੌਜਵਾਨ ਨੇ ਖ਼ੁਦ ਨੂੰ ਲਾਈ ਅੱਗ, ਹੋਈ ਮੌਤ
ਮਸ਼ਹੂਰ ਭਜਨ ਗਾਇਕ ਨਰਿੰਦਰ ਚੰਚਲ ਦਾ ਹੋਇਆ ਦਿਹਾਂਤ
NEXT STORY