ਜਲੰਧਰ (ਮਹੇਸ਼)-ਮਾਣਭੱਤਾ ਵਰਕਰਾਂ ’ਤੇ ਘੱਟੋ-ਘੱਟ ਉਜਰਤਾਂ ਲਾਗੂ ਨਾ ਕੀਤੇ ਜਾਣ ਅਤੇ ਕੱਚੇ ਮੁਲਾਜ਼ਮ ਪੱਕੇ ਨਾ ਕਰਨ ਦੇ ਰੋਸ ਵਿਚ ਮਾਣ-ਭੱਤਾ, ਕੱਚਾ ਕੰਟਰੈਕਟ ਮੁਲਾਜ਼ਮ ਮੋਰਚੇ’ ਵੱਲੋਂ ਐਤਵਾਰ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ 2 ਘੰਟੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਜੀ. ਟੀ. ਰੋਡ ਵਿਖੇ ਦੋ ਵਜੇ ਤੋਂ ਸ਼ਾਮ ਸਾਢੇ ਪੰਜ ਵਜੇ ਤੱਕ ਲਗਭਗ ਸਾਢੇ ਤਿੰਨ ਘੰਟੇ ਚੱਕਾ ਜਾਮ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: 3 ਬੱਚਿਆਂ ਸਣੇ ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮਾਂ-ਪੁੱਤ ਦੀ ਮੌਤ
ਇਸ ਮੌਕੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਅਤੇ ਮਾਣ-ਭੱਤਾ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਕਨਵੀਨਰਾਂ ਪਰਮਜੀਤ ਕੌਰ ਮਾਨ, ਬਲਬੀਰ ਸਿੰਘ ਸਿਵੀਆਂ, ਲਖਵਿੰਦਰ ਕੌਰ ਫਰੀਦਕੋਟ ਅਤੇ ਪਰਵੀਨ ਸ਼ਰਮਾਂ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀ ਤਨਖਾਹ ਵਿਚ ਘੱਟੋ-ਘੱਟ ਉਜਰਤਾਂ ਕਾਨੂੰਨ ਤਹਿਤ ਵਾਧਾ ਕਰਵਾਉਣ ਅਤੇ ਜੰਗਲਾਤ ਵਰਕਰਾਂ, ਐੱਨ. ਐੱਚ. ਐੱਮ. ਵਿਚ ਕੰਮ ਕਰਦੀਆਂ ਸਟਾਫ਼ ਨਰਸਾਂ ਅਤੇ ਹੋਰ ਵਰਕਰਾਂ ਅਧੀਨ ਕੰਮ ਕਰਦੇ ਮਿਡ ਡੇ ਮੀਲ ਦਫ਼ਤਰੀ ਮੁਲਾਜ਼ਮਾਂ, ਕਸਤੂਰਬਾ ਗਾਂਧੀ ਹੋਸਟਲਾਂ ਦੇ ਮੁਲਾਜ਼ਮਾਂ, ਜਲ ਸਪਲਾਈ ਤੇ ਸੈਨੀਟੇਸ਼ਨ ਮਹਿਕਮੇ ਵਿਚ ਕੰਮ ਕਰਦੇ ਇਨਲਿਸਟਮੈਂਟ ਤੇ ਆਊਟਸੋਰਸ ਮੁਲਾਜ਼ਮਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਸਮੇਤ ਸਮੂਹ ਕੱਚੇ, ਠੇਕਾ ਆਧਾਰਿਤ ’ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਨਾ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਹੁਣ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਹੁੰਗਾਰਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਰਾਘਵ ਚੱਢਾ ਦੇ ਭਾਜਪਾ ’ਤੇ ਵੱਡੇ ਇਲਜ਼ਾਮ, ਸਾਡੇ ਆਗੂਆਂ ਨੂੰ ਦਿੱਤਾ ਜਾ ਰਿਹੈ ਜ਼ਮੀਨ ਤੇ ਪੈਸਿਆਂ ਦਾ ਲਾਲਚ
ਮੋਰਚੇ ਦੇ ਆਗੂਆਂ ਮਮਤਾ ਸ਼ਰਮਾ, ਸਰਬਜੀਤ ਕੌਰ ਮਚਾਕੀ, ਰਛਪਾਲ ਸਿੰਘ ਜੋਧਾਨਗਰੀ, ਸਤਨਾਮ ਸਿੰਘ ਕਜੌਲੀ, ਸੰਦੀਪ ਸ਼ਰਮਾ ਜਲ ਸਪਲਾਈ, ਸੰਜੂ ਸਿੰਘ ਕੇ. ਜੀ. ਬੀ. ਤੇ ਸ਼ਕੁੰਤਲਾ ਸਰੋਏ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਦਾ ਚਿਹਰਾ ਬਦਲ ਕੇ ਸਿਰਫ਼ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਕੰਮ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਹੀ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪੰਜਾਬ ਦੇ ਕੱਚੇ ਮੁਲਾਜ਼ਮਾਂ ਅਤੇ ਮਾਣ-ਭੱਤਾ ਵਰਕਰਾਂ ਦੇ ਮਸਲੇ ਹੱਲ ਕਰਨ ਤੋਂ ਲਗਾਤਾਰ ਟਾਲਾ ਵੱਟਦੇ ਆ ਰਹੇ ਹਨ, ਜਿਸ ਦੀ ਸਿਆਸੀ ਕੀਮਤ ਕਾਂਗਰਸ ਪਾਰਟੀ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਚੁਕਾਉਣੀ ਪਵੇਗੀ। ਮੋਰਚੇ ਵੱਲੋਂ ਐਲਾਨ ਕੀਤਾ ਗਿਆ ਕਿ ਜਿੰਨਾ ਸਮਾਂ ਪੰਜਾਬ ਸਰਕਾਰ ਦੁਆਰਾ ਸਮੂਹ ਵਿਭਾਗਾਂ, ਸੋਸਾਇਟੀਆਂ, ਪ੍ਰੋਜੈਕਟਾਂ ਤੇ ਸਕੀਮਾਂ ਵਿਚ ਕੰਮ ਕਰਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾਂਦਾ ਅਤੇ ਮਾਣ-ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਨਹੀਂ ਦਿੱਤੀਆਂ ਜਾਂਦੀਆਂ ਉਨ੍ਹਾਂ ਸਮਾਂ ਇਹ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਜਰਮਨਜੀਤ ਸਿੰਘ, ਹਰਿੰਦਰ ਦੁਸਾਂਝ, ਪਵਨ ਮੁਕਤਸਰ, ਗੁਰਿੰਦਰਜੀਤ ਕਪੂਰਥਲਾ, ਗੁਰਜੀਤ ਸਿੰਘ ਘੱਗਾ ਅਤੇ ਕੁਲਵਿੰਦਰ ਸਿੰਘ ਜੋਸਨ ਤੋਂ ਇਲਾਵਾ ਮਾਣ ਭੱਤਾ ਮੋਰਚੇ ਦੇ ਆਗੂਆਂ ਰਮਨਦੀਪ ਕੌਰ ਮੁਕਤਸਰ, ਹਰਿੰਦਰ ਕੁਮਾਰ ਐਮਾਂ, ਦਲਬੀਰ ਸਿੰਘ ਕਜੌਲੀ, ਹੰਸਾ ਸਿੰਘ ਜਲ ਸਪਲਾਈ ਆਦਿ ਨੇ ਵੀ ਸੰਬੋਧਨ ਕੀਤਾ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੇ ਪ੍ਰਿੰਸੀਪਲ ਸੈਕਟਰੀ ਹੁਸਨ ਲਾਲ ਵੱਲੋਂ 10 ਦਸੰਬਰ ਨੂੰ ਮੋਰਚੇ ਦੇ 15 ਮੈਂਬਰਾਂ ਨਾਲ ਮੀਟਿੰਗ ਸੱਦੇ ਜਾਣ ਤੋਂ ਬਾਅਦ ਕਰਮਚਾਰੀਆਂ ਨੇ ਆਪਣਾ ਰੋਸ ਪ੍ਰਦਰਸ਼ਨ ਖਤਮ ਕਰਦੇ ਹੋਏ ਆਵਾਜਾਈ ਨੂੰ ਖੋਲ ਦਿੱਤਾ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚਰਨਜੀਤ ਚੰਨੀ ਬੋਲੇ, 'ਸਿੱਧੂ ਸੀ. ਐੱਮ. ਬਣਨਾ ਚਾਹੁੰਦੇ ਹਨ ਤਾਂ ਮਾੜਾ ਕੀ ਹੈ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ-ਲੁਧਿਆਣਾ ਹਾਈਵੇਅ ਤੋਂ ਬਲੈਰੋ ਗੱਡੀ ਸਵਾਰਾਂ ਨੇ ਨੌਜਵਾਨ ਨੂੰ ਕੀਤਾ ਅਗਵਾ
NEXT STORY