ਜਲੰਧਰ, (ਮਹੇਸ਼)— ਕਾਕੀ ਪਿੰਡ (ਗਲੀ ਨੰਬਰ 7) ਰਾਮਾਮੰਡੀ 'ਚ 31 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਦੇ ਤੌਰ 'ਤੇ ਹੋਈ ਹੈ।
ਮਾਮਲੇ ਦੀ ਜਾਂਚ ਕਰ ਰਹੇ ਨੰਗਲਸ਼ਾਮਾ (ਦਕੋਹਾ) ਪੁਲਸ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੰਦਾ ਨੂੰ ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਜਦੋਂ ਗੁਰਦੀਪ ਸਵੇਰੇ ਆਪਣੇ ਕਮਰੇ 'ਚੋਂ ਬਾਹਰ ਨਹੀਂ ਆਇਆ ਤਾਂ ਉਸ ਨੇ ਉਸ ਦੇ ਕਮਰੇ 'ਚ ਜਾ ਵੇਖਿਆ ਤਾਂ ਗੁਰਦੀਪ ਦੇ ਨੱਕ 'ਚੋਂ ਖੂਨ ਵਹਿ ਰਿਹਾ ਸੀ, ਜਿਸ ਤੋਂ ਬਾਅਦ ਉਹ ਉਸਨੂੰ ਨਿੱਜੀ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਪਿਤਾ ਜਸਵੀਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ 2 ਸਾਲ ਪਹਿਲਾਂ ਗੁਰਦੀਪ ਦਾ ਵਿਆਹ ਹੋਇਆ ਸੀ ਤੇ 8 ਮਹੀਨੇ ਪਹਿਲਾਂ ਉਸ ਦੀ ਪਤਨੀ ਆਈਲੈਟਸ ਕਰਨ ਤੋਂ ਬਾਅਦ ਕੈਨੇਡਾ ਗਈ ਸੀ। ਗੁਰਦੀਪ ਵੀ ਆਪਣੀ ਪਤਨੀ ਕੋਲ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਜਾਂਚ ਅਧਿਕਾਰੀ ਅਸ਼ਵਨੀ ਨੰਦਾ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਸਿਵਲ ਹਸਪਤਾਲ ਤੋਂ ਉਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਗੁਰਦੀਪ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਲੱਗੇਗਾ।
ਨਕਲੀ ਮਠਿਆਈਆਂ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਜ਼ਿਲਾ ਸਿਹਤ ਅਫਸਰ
NEXT STORY