ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ ’ਤੇ ਪਿੰਡ ਨੰਗਲ ਸ਼ਹੀਦਾਂ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਬੂਥਗੜ੍ਹ ਦੇ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਹਨੀ ਪੁੱਤਰ ਹਰਪਾਲ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 28 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੀਤੀ ਦੇਰ ਰਾਤ ਕਰੀਬ 10 ਵਜੇ ਹਨੀ ਆਪਣੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਰਾਹ ਵਿੱਚ ਅਵਾਰਾ ਪਸ਼ੂ ਅਚਾਨਕ ਸਾਹਮਣੇ ਆ ਜਾਣ ਕਾਰਨ ਉਸ ਦੀ ਗੱਡੀ ਬੇਕਾਬੂ ਹੋ ਕੇ ਪੁਲੀ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਹਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸਦਰ ਪੁਲਸ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
NEXT STORY